ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਲਵੇ ਵੱਲੋਂ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੂੰ ਸੇਵਾਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ

01:53 PM Sep 08, 2024 IST

ਨਵੀਂ ਦਿੱਲੀ, 8 ਸਤੰਬਰ

Advertisement

ਉੱਤਰੀ ਰੇਲਵੇ ਨੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਅਸਤੀਫ਼ੇ ਸਵੀਕਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਦੋਵਾਂ ਖਿਡਾਰੀਆਂ ਨੂੰ ‘ਜਲਦੀ’ ਹੀ ਅਹੁਦੇ ਤੋਂ ਮੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਰੇਲਵੇ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਪੂਨੀਆ ਅਤੇ ਫੋਗਾਟ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, “ਰੇਲਵੇ ਕਰਮਚਾਰੀ ਦੁਆਰਾ ਅਸਤੀਫ਼ਾ ਦੇਣ ਤੋਂ ਬਾਅਦ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਦੌਰਾਨ ਸੇਵਾਵਾਂ ਦੇਣ ਦਾ ਪ੍ਰਬੰਧ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਅਹੁਦੇ ਤੋਂ ਮੁਕਤ ਕਰਨ ਕਵਾਇਦ ’ਚ ਅੜਿੱਕਾ ਨਹੀਂ ਬਣੇਗਾ ਕਿਉਂਕਿ ਅਸੀਂ ਉਨ੍ਹਾਂ ਦੇ ਮਾਮਲੇ ਵਿੱਚ ਨੇਮਾਂ ’ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ।’’ ਕਾਂਗਰਸ ਵਿੱਚ ਸ਼ਾਮਲ ਹੋਣ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਉੱਤਰੀ ਰੇਲਵੇ ਨੇ ਦੋਵਾਂ ਖਿਡਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਰੇਲਵੇ ਸੂਤਰਾਂ ਨੇ ਕਿਹਾ ਕਿ ਦੋਵੇਂ ਖਿਡਾਰੀਆਂ ਨੂੰ ‘‘ਸ਼ਾਇਦ ਅੱਜ ਜਾਂ ਜਿੰਨੀ ਜਲਦੀ ਹੋ ਸਕੇ ਸੇਵਾਮੁਕਤ ਕਰ ਦਿੱਤਾ ਜਾਵੇਗਾ।’’ -ਪੀਟੀਆਈ

Advertisement
Advertisement