For the best experience, open
https://m.punjabitribuneonline.com
on your mobile browser.
Advertisement

ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਸਿੱਧਾ ਰਸਤਾ ਦੇਣ ਦੀ ਕਾਰਵਾਈ ਅਖੀਰਲੇ ਪੜਾਅ ’ਚ

08:46 PM Jun 23, 2023 IST
ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਸਿੱਧਾ ਰਸਤਾ ਦੇਣ ਦੀ ਕਾਰਵਾਈ ਅਖੀਰਲੇ ਪੜਾਅ ’ਚ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਲੁਧਿਆਣਾ, 8 ਜੂਨ

ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਚੌੜਾ ਬਾਜ਼ਾਰ ਤੋਂ ਸਿੱਧਾ ਰਸਤਾ ਦੇਣ ਦੀ ਕਾਨੂੰਨੀ ਪ੍ਰਕਿਰਿਆ ਅਖੀਰੀ ਪੜਾਅ ‘ਤੇ ਪੁੱਜ ਗਈ ਹੈ। ਜ਼ਮੀਨ ਐਕੁਆਇਰ ਕਲੈਕਟਰ ਤੇ ਐਸਡੀਐਮ (ਪੂਰਬੀ) ਵੱਲੋਂ 7 ਜੂਨ ਨੂੰ ਨਗਰ ਨਿਗਮ ਕਮਿਸ਼ਨਰ ਨੂੰ ਭੇਜੀ ਚਿੱਠੀ ਰਾਹੀਂ ਨਿਗਮ ਕਮਿਸ਼ਨਰ ਨੂੰ 2 ਅਖਬਾਰਾਂ ‘ਚ ਇਸ਼ਤਿਹਾਰ ਦੇ ਕੇ ਜ਼ਮੀਨ ਐਕੁਆਇਰ ਲਈ ਅਖੀਰਲੇ ਸ਼ਰਤਾਂ ਦੇ ਨਿਯਮਾਂ ਨੂੰ ਅੱਗੇ ਵਧਾਉਣ ਲਈ ਲਿਖਤੀ ਰੂਪ ‘ਚ ਆਖਿਆ ਗਿਆ ਹੈ। ਉਧਰ, ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਕਰੀਬ 44.5 ਵਰਗ ਗਜ਼ ਜ਼ਮੀਨ ਮੁਹੱਲਾ ਨੌਘਰਾ ਦੇ ਮਾਲਕ ਨੂੰ ਤਾਂ ਜ਼ਮੀਨ ਐਕੁਆਇਰ ਕੁਲੈਕਟਰ ਤੇ ਐਸਡੀਐਮ (ਪੂਰਬੀ) ਵੱਲੋਂ ਜਾਰੀ ਕੀਤੇ ਜ਼ਮੀਨ ਐਕੁਆਇਰ ਕਰਨ ਲਈ ਸੈਕਸ਼ਨ 21(1) ਤਹਿਤ ਜਾਰੀ ਨੋਟਿਸ ਵੀ ਭੇਜ ਦਿੱਤਾ ਗਿਆ ਹੈ।

ਸ਼ਹੀਦ ਸੁਖਦੇਵ ਥਾਪਰ ਦੇ ਵਾਰਸ ਤੇ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਨੇ ਭਾਵੇਂ ਹੌਲੀ ਰਫ਼ਤਾਰ ਨਾਲ ਹੀ, ਪਰ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਨੂੰ ਸਿੱਧਾ ਰਸਤਾ ਦੇਣ ਦੇ ਕੰਮ ਦੇ ਅਖੀਰਲੇ ਪੜਾਅ ‘ਚ ਪੁੱਜਣ ‘ਤੇ ਸੂਬਾ ਸਰਕਾਰ ਤੇ ਪ੍ਰਸਾਸ਼ਨਿਕ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਰੀਬ 40 ਸਾਲਾਂ ਦੇ ਸੰਘਰਸ਼ ਤੋਂ ਬਾਅਦ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਅਸਥਾਨ ਨੂੰ ਸਿੱਧਾ ਰਸਤਾ ਦੇਣ ਦੀ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਇਸ ਜਨਮ ਸਥਾਨ ਨੂੰ ਚੌੜਾ ਬਾਜ਼ਾਰ ਤੋਂ ਸਿੱਧਾ ਰਸਤਾ ਦੇਣ ਦੀ ਹਰ ਸੰਭਵ ਕੋਸ਼ਿਸ਼ ਕਰਨ ਤਾਂ ਕਿ ਦੇਸ਼ ਵਿਦੇਸ਼ ਤੋਂ ਜੋ ਵਪਾਰੀ ਲੁਧਿਆਣਾ ਪੁੱਜਦੇ ਹਨ, ਉਨ੍ਹਾਂ ਨੂੰ ਅਤੇ ਸਾਡੀ ਨੌਜਵਾਨੀ ਨੂੰ ਆਪਣੇ ਸ਼ਹੀਦ ਯੋਧਿਆਂ ਬਾਰੇ ਪਤਾ ਲੱਗ ਸਕੇ।

Advertisement
Advertisement
Advertisement
×