ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

08:09 AM Feb 19, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਫਰਵਰੀ
ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਕਿਹਾ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਉਨ੍ਹਾਂ ਕਿਹਾ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ, ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ‘ਬੀ’ ਵਿੱਚ ਹਨ, ਜਿਸ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ‘ਏ’ ਵਿੱਚ ਹਨ, ਜਿਸ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਕਸੂਰ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Advertisement

Advertisement