ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦਾ ਪ੍ਰੋਗਰਾਮ ਮੁਲਤਵੀ
04:45 PM Jan 20, 2025 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਜਨਵਰੀ
ਸ਼ੰਭੂ ਬਾਰਡਰ ਤੋਂ ਭਲਕੇ ਮੰਗਲਵਾਰ ਨੂੰ 101 ਕਿਸਾਨਾਂ ਦਾ ਜਥਾ ਦਿੱਲੀ ਭੇਜਣ ਸਬੰਧੀ ਉਲੀਕਿਆ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਸ਼ੰਭੂ ਬਾਰਡਰ ’ਤੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿਚ ਮੀਟਿੰਗ ਲਈ ਦਿੱਤੇ ਗਏ ਸੱਦੇ ਤਹਿਤ ਲਿਆ ਗਿਆ ਹੈ। ਇਸ ਦੌਰਾਨ ਹੀ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਸ ਮੀਟਿੰਗ ਦਾ ਸਮਾਂ ਤੇ ਸਥਾਨ ਬਦਲਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਜ਼ੋਰ ਦਿੱਤਾ ਕਿ ਇਹ ਤਜਵੀਜ਼ਤ ਬੈਠਕ ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਕੀਤੀ ਜਾਵੇ।
Advertisement
Advertisement
Advertisement