For the best experience, open
https://m.punjabitribuneonline.com
on your mobile browser.
Advertisement

ਕੇਂਦਰ ਸਰਕਾਰ ਵੱਲੋਂ ਫੰਡ ਰੋਕਣ ਕਾਰਨ ਸੂਬੇ ਦੀ ਤਰੱਕੀ ਰੁਕੀ: ਬਲਬੀਰ ਸਿੰਘ

06:34 AM Jul 02, 2024 IST
ਕੇਂਦਰ ਸਰਕਾਰ ਵੱਲੋਂ ਫੰਡ ਰੋਕਣ ਕਾਰਨ ਸੂਬੇ ਦੀ ਤਰੱਕੀ ਰੁਕੀ  ਬਲਬੀਰ ਸਿੰਘ
ਮੁਹਾਲੀ ਦੇ ਸੈਕਟਰ-71 ਵਿੱਚ ਹਸਪਤਾਲ ਦਾ ਉਦਘਾਟਨ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 1 ਜੁਲਾਈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸੈਕਟਰ-71 ਵਿੱਚ ਆਈਵੀ ਤੋਂ ਲਿਵਾਸਾ ਦੇ ਨਾਮ ਵਿੱਚ ਤਬਦੀਲ ਹੋਏ ਹਸਪਤਾਲ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਫ਼ਰਿਸ਼ਤੇ ਸਕੀਮ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇ ਕੇ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਦੇਸ਼ ਵਿੱਚ ਅੱਵਲ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇ। ਸਿਹਤ ਮੰਤਰੀ ਨੇ ਸਮਾਗਮ ਦੌਰਾਨ ਕੌਮੀ ਡਾਕਟਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਵਿੱਚ ਅੱਵਲ ਦਰਜੇ ਦਾ ਸੂਬਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਪਰ ਕੇਂਦਰ ਸਰਕਾਰ ਵੱਲੋਂ ਲੰਮੇਂ ਸਮੇਂ ਤੋਂ ਪੰਜਾਬ ਦੇ ਰੋਕੇ ਜਾ ਰਹੇ ਫੰਡ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣ ਰਹੇ ਹਨ। ਕੇਂਦਰ ਸਰਕਾਰ ਨੇ ਸਿਹਤ ਖੇਤਰ ਸਬੰਧੀ ਕਰੀਬ 1 ਹਜ਼ਾਰ ਕਰੋੜ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਰਤੇ ਜਾ ਸਕਣ ਵਾਲੇ ਕਰੀਬ 7 ਹਜ਼ਾਰ ਕਰੋੜ ਦੇ ਫ਼ੰਡ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਜਲਦ ਹੀ ਲੋੜ ਅਨੁਸਾਰ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
ਇਸ ਮੌਕੇ ਐੱਸਡੀਐੱਮ ਦੀਪਾਂਕਰ ਗਰਗ, ਸਿਵਲ ਸਰਜਨ ਡਾ. ਦਵਿੰਦਰ ਕੁਮਾਰ, ਡਾ. ਸਤੀਸ਼ ਗਰਗ, ਐਡਵੋਕੇਟ ਅਮਰ ਵਿਵੇਕ ਆਦਿ ਹਾਜ਼ਰ ਸਨ।

Advertisement

ਪਿੰਡ ਕੁਰੜੀ ਵਿੱਚ ਮਲਟੀਸਪੈਸ਼ਿਲਟੀ ਹਸਪਤਾਲ ਦਾ ਉਦਘਾਟਨ

ਬਨੂੜ (ਕਰਮਜੀਤ ਸਿੰਘ ਚਿੱਲਾ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੋਂ ਨੇੜਲੇ ਪਿੰਡ ਕੁਰੜੀ ਵਿੱਚ ਸ੍ਰੀ ਸੱਤਿਆ ਸਾਈਂ ਮਾਨਵ ਸੇਵਾ ਟਰੱਸਟ ਅਤੇ ਲਾਇਨਜ਼ ਕਲੱਬ ਵੱਲੋਂ ਖੋਲ੍ਹੇ ਮੁਫ਼ਤ ਮਲਟੀਸਪੈਸ਼ਿਲਟੀ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਚਾਰ ਓਪੀਡੀਜ਼, ਦੰਦਾਂ ਦਾ ਇਲਾਜ ਅਤੇ ਐਂਬੂਲੈਂਸ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਮੁਹਾਲੀ ਦੇ ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਿਜ਼ ਨਾਲ ਤਾਲਮੇਲ ਕਰਵਾਇਆ ਜਾਵੇਗਾ।

Advertisement
Author Image

joginder kumar

View all posts

Advertisement
Advertisement
×