ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦੇ ਵਿਰੋਧ ਕਾਰਨ ਪ੍ਰਾਜੈਕਟ ਰੱਦ ਹੋਣ ਦੇ ਆਸਾਰ

07:22 PM Jun 23, 2023 IST
featuredImage featuredImage

ਦਲਬੀਰ ਸੱਖੋਵਾਲੀਆ

Advertisement

ਬਟਾਲਾ, 10 ਜੂਨ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਵੱਲੋਂ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਸਬੰਧੀ ਕੁਝ ਕਿਸਾਨ ਜਥੇਬੰਦੀਆਂ ਦੇ ਵਿਰੋਧ ਕਾਰਨ ਐੱਨਐੱਚਏਆਈ ਇਸ ਪ੍ਰਾਜੈਕਟ ਨੂੰ ਵਾਪਸ ਲੈਣ ‘ਤੇ ਵਿਚਾਰ ਕਰ ਰਹੀ ਹੈ। ਜੇਕਰ ਇਹ ਪ੍ਰਾਜੈਕਟ ਰੱਦ ਹੁੰਦਾ ਹੈ ਤਾਂ ਜਿਨ੍ਹਾਂ ਕਿਸਾਨਾਂ ਨੇ ਮੁਆਵਜ਼ਾ ਰਾਸ਼ੀ ਲੈ ਲਈ ਹੈ, ਉਨ੍ਹਾਂ ਨੂੰ ਇਹ ਰਾਸ਼ੀ ਵਾਪਸ ਕਰਨੀ ਪਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਬੇਲੋੜਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਐੱਨਐੱਚਏਆਈ ਨੇ ਪ੍ਰੇਸ਼ਾਨ ਹੋ ਕੇ ਇਸ ਪ੍ਰਾਜੈਕਟ ਨੂੰ ਰੱਦ ਕਰਨ ਲਈ ਇਕ ਪੱਤਰ ਦਿੱਲੀ ਮੁੱਖ ਦਫ਼ਤਰ ਭੇਜਿਆ ਹੈ। ਉਨ੍ਹਾਂ ਦੱਸਿਆ ਕਿ 75 ਫੀਸਦ ਕਿਸਾਨਾਂ ਨੂੰ ਜ਼ਮੀਨਾਂ ਦੇ ਮੁਆਵਜ਼ੇ ਮਿਲ ਚੁੱਕੇ ਹਨ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ, ਪੰਜਾਬ ਅਤੇ ਦੇਸ਼ ਹਿੱਤ ਲਈ ਕੰਮ ਵਿੱਚ ਅੜਿੱਕਾ ਨਾ ਪਾਉਣ ਅਤੇ ਜਿਥੇ ਵੀ ਜ਼ਮੀਨ ਦੀ ਕੀਮਤ ਘੱਟ ਮਿਲਣ ਸਬੰਧੀ ਸ਼ੰਕੇ ਹਨ ਉਹ ਮਿਲ ਬੈਠ ਕੇ ਹੱਲ ਕੀਤੇ ਜਾ ਸਕਦੇ ਹਨ। ਇਸ ਪ੍ਰਾਜੈਕਟ ਲਈ ਜ਼ਮੀਨਾਂ ਦੇਣ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜ਼ਮੀਨ ਦੇਣ ਵਿੱਚ ਕੋਈ ਇਤਰਾਜ਼ ਨਹੀਂ ਹੈ, ਪਰ ਕੁਝ ਕਿਸਾਨ ਜਥੇਬੰਦੀਆਂ ਜਾਣ-ਬੁੱਝ ਕੇ ਅਜਿਹਾ ਮਾਹੌਲ ਸਿਰਜ ਰਹੀਆਂ ਹਨ, ਜਿਸ ਦਾ ਕਿਸਾਨਾਂ ਨੂੰ ਵੀ ਨੁਕਸਾਨ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਕੱਟੜਾ ਹਾਈਵੇ ਸ੍ਰੀ ਹਰਗੋਬਿੰਦਪੁਰ ਨੇੜਿਓਂ ਹਰਚੋਵਾਲ, ਗੁਰਦਾਸਪੁਰ ਤੋਂ ਹੁੰਦਾ ਹੋਇਆ ਅੱਗੇ ਜੰਮੂ ਨੂੰ ਲੱਗਣਾ ਹੈ।

Advertisement

Advertisement