For the best experience, open
https://m.punjabitribuneonline.com
on your mobile browser.
Advertisement

ਬਲਵਿੰਦਰ ਸੰਧੂ ਦੀ ਹੱਤਿਆ ’ਚ ਸ਼ਾਮਲ ਦੋ ਮੁਲਜ਼ਮਾਂ ਦੀਆਂ ਜਾਇਦਾਦਾਂ ਕੁਰਕ

07:52 AM Mar 21, 2024 IST
ਬਲਵਿੰਦਰ ਸੰਧੂ ਦੀ ਹੱਤਿਆ ’ਚ ਸ਼ਾਮਲ ਦੋ ਮੁਲਜ਼ਮਾਂ ਦੀਆਂ ਜਾਇਦਾਦਾਂ ਕੁਰਕ
Advertisement

ਨਵੀਂ ਦਿੱਲੀ, 20 ਮਾਰਚ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਵਿੱਚ ਸ਼ਾਮਲ ਦੋ ਮੁਲਜ਼ਮਾਂ ਦੀਆਂ ਕਈ ਅਚੱਲ ਜਾਇਦਾਦਾਂ ਕੁਰਕ ਕੀਤੀਆਂ ਹਨ। ਅੱਜ ਇਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਪਾਬੰਦੀਸ਼ੁਦਾ ਖਾਲਿਸਤਾਨ ਲਬਿਰੇਸ਼ਨ ਫੋਰਸ (ਕੇਐੱਲਐਫ) ਦੇ ਮੈਂਬਰਾਂ ਵੱਲੋਂ ਸੰਧੂ ਦੀ ਹੱਤਿਆ ਕੀਤੀ ਗਈ ਸੀ। ਐੱਸਏਐੱਸ ਨਗਰ (ਮੁਹਾਲੀ) ਦੀ ਵਿਸ਼ੇਸ਼ ਐੱਨਆਈਏ ਅਦਾਲਤ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਅਤਿਵਾਦ ਵਿਰੋਧੀ ਏਜੰਸੀ ਨੇ ਪਿੰਡ ਪੀਰਾਂ ਬਾਗ ਅਤੇ ਸਲੀਮਪੁਰ ਅਰਾਈਆਂ ਵਿੱਚ ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਜਾਇਦਾਦਾਂ ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਮੁਲਜ਼ਮ ਗੁਰਵਿੰਦਰ ਸਿੰਘ ਉਰਫ ਬਾਬਾ ਦੇ ਨਾਂ ’ਤੇ ਰਜਿਸਟਰਡ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਵਾਸੀ ਹਰਭਿੰਦਰ ਸਿੰਘ ਉਰਫ਼ ਪਿੰਦਰ ਦੇ ਨਾਮ ’ਤੇ ਪਿੰਡ ਜੀਓਬਾਲਾ ਵਿੱਚ ਰਜਿਸਟਰਡ ਜ਼ਮੀਨ ਵੀ ਕੁਰਕ ਕੀਤੀ ਗਈ ਹੈ| ਇਹ ਕਾਰਵਾਈ ਬੀਤੇ ਦਿਨ ਕੀਤੀ ਗਈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਰਭਿੰਦਰ ਸਿੰਘ ਨੇ ਸਾਥੀ ਨਾਲ ਮਿਲ ਕੇ ਬਲਵਿੰਦਰ ਸਿੰਘ ਸੰਧੂ ਦੀ ਰਿਹਾਇਸ਼ ਦੀ ਤਲਾਸ਼ੀ ਲੈਣ ਵਿੱਚ ਮੁਲਜ਼ਮ ਇੰਦਰਜੀਤ ਸਿੰਘ ਦੀ ਮਦਦ ਕੀਤੀ ਸੀ। ਗੁਰਵਿੰਦਰ ਸਿੰਘ ਉਰਫ਼ ਬਾਬਾ ਹੱਤਿਆ ਵਿੱਚ ਵਰਤੇ ਗਏ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸੀ। ਐੱਨਆਈਏ ਨੇ ਦਸੰਬਰ 2021 ਵਿੱਚ ਹਰਭਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਗੁਰਵਿੰਦਰ ਖ਼ਿਲਾਫ਼ 2 ਜਨਵਰੀ 2023 ਨੂੰ ਵਾਧੂ ਚਾਰਜਾਂ ਸਣੇ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਹ ਕੇਸ ਪਹਿਲਾਂ 16 ਅਕਤੂਬਰ 2020 ਨੂੰ ਤਰਨ ਤਾਰਨ ਦੇ ਭਿੱਖੀਵਿੰਡ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਐੱਨਆਈਏ ਨੇ 26 ਜਨਵਰੀ 2021 ਨੂੰ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×