ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਜਬਰ-ਜਨਾਹ ਤੇ ਕਤਲ ਕੇਸ ਦਾ ਸੇਕ ਮਾਲਵਾ ਖੇਤਰ ’ਚ ਪੁੱਜਿਆ

07:49 AM Aug 15, 2024 IST
ਮਾਨਸਾ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਪੀਸੀਐੱਮਐੱਸ ਤੇ ਆਈਐੱਮਏ ਦੇ ਆਗੂ।

ਪੱਤਰ ਪ੍ਰੇਰਕ
ਮਾਨਸਾ, 14 ਅਗਸਤ
ਕੋਲਕਾਤਾ ਜਬਰ-ਜਨਾਹ ਅਤੇ ਕਤਲ ਕੇਸ ਦਾ ਸੇਕ ਹੁਣ ਮਾਲਵਾ ਖੇਤਰ ਵਿੱਚ ਪੁੱਜ ਗਿਆ ਹੈ, ਜਿਸ ਨੂੰ ਲੈ ਕੇ ਅੱਜ ਪੀਸੀਐੱਮਐੱਸ ਐਸੋਸੀਏਸ਼ਨ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ ’ਤੇ ਸਿਵਲ ਹਸਪਤਾਲ ਮਾਨਸਾ ਵਿੱਚ ਦੋ ਘੰਟੇ ਲਈ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਅਤੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਨੂੰ ਪੀਸੀਐੱਮਐੱਸ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਡਾ. ਗੁਰਜੀਵਨ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਕੋਲਕਾਤਾ ਦੇ ਆਰ.ਜੀਕਾਰ ਮੈਡੀਕਲ ਕਾਲਜ ਵਿੱਚ ਐੱਮਡੀ ਦੂਜੇ ਸਾਲ ਦੀ ਪੜ੍ਹਾਈ ਕਰ ਰਹੀ ਮਹਿਲਾ ਡਾਕਟਰ ਦਾ ਰਾਤ ਦੀ ਡਿਊਟੀ ਦੌਰਾਨ ਕਾਲਜ ਕੈਂਪਸ ਵਿੱਚ ਹੀ ਜਬਰ ਜਨਾਹ ਕਰਨ ਉਪਰੰਤ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਘਟਨਾ ਨੇ ਪੂਰੀ ਮਾਨਵਤਾ ਨੂੰ ਸ਼ਰਮਸ਼ਾਰ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸ਼ੁਭਮ ਬਾਂਸਲ ਨੇ ਦੱਸਿਆ ਕਿ ਇਸ ਘਟਨਾ ਦੇ ਰੋਸ ਵਜੋਂ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦੋ ਘੰਟੇ ਲਈ ਓਪੀਡੀ ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕ ਹਿੱਤਾਂ ਨੂੰ ਸਿਰਫ ਮੁੱਖ ਰੱਖਦਿਆਂ ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰੱਖੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿਚ ਡਾਕਟਰ ਆਪਣੇ ਆਪ ਨੂੰ ਪੂਰੀ ਤਰ੍ਹਾਂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਦੇਖਦਿਆਂ ਮੈਡੀਕਲ ਸਟਾਫ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਹ ਬਿਨਾਂ ਭੈਅ ਦੇ ਆਪਣੀ ਡਿਊਟੀ ਨਿਭਾ ਸਕਣ
ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਅਤੇ ਡਾ. ਸ਼ੇਰਜੰਗ ਸਿੰਘ ਸਿੱਧੂ ਨੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਡਾ.ਕਮਲਦੀਪ ਸਿੰਘ, ਡਾ.ਛਵੀ ਬਜਾਜ, ਡਾ.ਨਿਸ਼ੀ ਸੂਦ, ਡਾ.ਅਨੀਸ਼ ਕੁਮਾਰ, ਡਾ.ਪ੍ਰਵੀਨ ਕੁਮਾਰ, ਡਾ.ਤਮੰਨਾ ਸੰਘੀ, ਡਾ.ਰਿਚੀ ਕਲੇਰ, ਡਾ.ਅਮਿਤ ਕੁਮਾਰ, ਡਾ.ਅਰਸ਼ਦੀਪ ਸਿੰਘ ਡਾ.ਕੋਮਲ, ਡਾ.ਸ਼ਾਇਨਾ, ਡਾ. ਆਸ਼ੂ ਸ਼ਰਮਾ ਅਤੇ ਡਾ ਨੀਰੂ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement