ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਡੋਵਾਲ ਟੌਲ ਪਲਾਜ਼ਾ ’ਤੇ ਧਰਨਾ ਰਿਹਾ ਜਾਰੀ

07:12 AM Jun 24, 2024 IST
ਲਾਡੋਵਾਲ ਟੌਲ ਪਲਾਜ਼ਾ ’ਤੇ ਧਰਨਾ ਦੇ ਰਹੇ ਕਿਸਾਨ ਅਤੇ ਹੋਰ ਸੰਗਠਨਾਂ ਦੇ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਜੂਨ
ਇੱਥੇ ਲੁਧਿਆਣਾ-ਜਲੰਧਰ ਮੁੱਖ ਮਾਰਗ ’ਤੇ ਸਥਿਤ ਲਾਡੋਵਾਲ ਟੌਲ ਪਲਾਜ਼ਾ ਦੀਆਂ ਦਰਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਕਰਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਗਠਨਾਂ ਵੱਲੋਂ ਲਗਾਇਆ ਗਿਆ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ ਜਦਕਿ ਟੌਲ ਪਲਾਜ਼ਾ ਵਾਹਨਾਂ ਲਈ ਪਰਚੀ-ਮੁਕਤ ਰਿਹਾ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੁਆਬਾ ਮਾਲਵਾ ਜੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਪ੍ਰਧਾਨ ਸੁਰਿੰਦਰ ਸਿੰਘ ਪਵਾਰ ਹਲਕਾ ਗਿੱਲ ਅਤੇ ਕਿਸਾਨ ਆਗੂ ਸੁਖਦੇਵ ਸਿੰਘ ਮੰਗਲੀ ਨੇ ਐਲਾਨ ਕੀਤਾ ਕਿ ਜਦ ਤੱਕ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਧਰਨਾ ਜਾਰੀ ਰੱਖਕੇ ਟੌਲ ਪਲਾਜ਼ਾ ਮੁਫ਼ਤ ਰੱਖਿਆ ਜਾਵੇਗਾ। ਇਸ ਮੌਕੇ ਜਗਜੀਤ ਸਿੰਘ, ਅਰਮਾਨਜੋਤ ਸਿੰਘ, ਰਵਿੰਦਰ ਸਿੰਘ, ਰਸ਼ਪਾਲ ਸਿੰਘ, ਜੋਗਿੰਦਰ ਪਾਲ, ਭੁਪਿੰਦਰ ਸਿੰਘ ਸੀੜਾ, ਤੀਰਥ ਸਿੰਘ ਨਾਮਧਾਰੀ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਟਰੱਕ-ਟੈਂਪੂ-ਟਿੱਪਰ ਯੂਨੀਅਨ ਦੇ ਪ੍ਰਤੀਨਿਧ ਹਾਜ਼ਰ ਸਨ।

Advertisement

Advertisement