ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਜਲੰਧਰ ’ਚ ਪ੍ਰਦਰਸ਼ਨ ਮੁਲਤਵੀ

06:35 AM Jul 05, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਜੁਲਾਈ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਨ ਤੋਂ ਬਾਅਦ 5 ਜੁਲਾਈ ਨੂੰ ਜਲੰਧਰ ਵਿੱਚ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਪਵਨਦੀਪ ਸਿੰਘ, ਸਿਮਰਨਜੀਤ ਸਿੰਘ ਨੀਲੋਂ ਤੇ ਜਸਪ੍ਰੀਤ ਸਿੰਘ ਗਗਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨਾਲ ਫਗਵਾੜਾ ਵਿੱਚ ਪੈਨਲ ਮੀਟਿੰਗ ਹੋਈ ਜਿਸ ਵਿੱਚ ਮੋਰਚੇ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ’ਤੇ ਵਿਚਾਰ-ਚਰਚਾ ਹੋਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਸਮੂਹ ਮੰਗਾਂ ਨੂੰ ਵਾਜਿਬ ਦੱਸਦਿਆਂ 20 ਜੁਲਾਈ ਨੂੰ ਮੋਰਚੇ ਦੀ ਸੂਬਾ ਕਮੇਟੀ ਨਾਲ਼ ਇੱਕ ਵਾਰ ਫ਼ਿਰ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਮੋਰਚਾ ਵਲੋਂ ਭਲਕੇ 5 ਜੁਲਾਈ ਨੂੰ ਜਲੰਧਰ ਵਿਚ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ।

Advertisement

Advertisement