ਕਾਲਜ ਅੱਗੇ ਸਹਾਇਕ ਪ੍ਰੋਫੈਸਰਾਂ ਦਾ ਧਰਨਾ ਜਾਰੀ
09:03 PM Jun 23, 2023 IST
ਸੰਗਰੂਰ: ਅਕਾਲ ਡਿਗਰੀ ਕਾਲਜ ਫਾਰ ਵਿਮੈਨ ਅੱਗੇ ਸਹਾਇਕ ਪ੍ਰੋਫੈਸਰਾਂ ਵੱਲੋਂ ਕਾਲਜ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਸਹਾਇਕ ਪ੍ਰੋਫੈਸਰਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸਹਾਇਕ ਪ੍ਰੋਫੈਸਰਾਂ ਦਾ ਮਸਲਾ ਹੱਲ ਨਾ ਕੀਤਾ ਤਾਂ ਮੁੜ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਰੋਸ ਧਰਨੇ ‘ਚ ਪੁੱਜੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਰਾਜਪਾਲ ਸਿੰਘ ਮੰਗਵਾਲ ਨੇ ਸਹਾਇਕ ਪ੍ਰੋਫੈਸਰਾਂ ਨੂੰ ਸੇਵਾਵਾਂ ਤੋਂ ਫਾਰਗ ਕਰਨ ਦੇ ਫੈਸਲੇ ਨੂੰ ਤਾਨਾਸ਼ਾਹੀ ਫੈਸਲਾ ਕਰਾਰ ਦਿੰਦਿਆਂ ਕਿਹਾ ਕਿ ਸਹਾਇਕ ਪ੍ਰੋਫੈਸਰਾਂ ਵਲੋਂ ਜੋ ਵੀ ਸੰਘਰਸ਼ ਉਲੀਕਿਆ ਜਾਵੇਗਾ, ਉਸ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement