ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਬਾ ਸਰਕਾਰ ਖ਼ਿਲਾਫ਼ ਮਿੱਡ-ਡੇਅ ਮੀਲ ਵਰਕਰਾਂ ਦਾ ਰੋਸ ਵਧਿਆ

08:12 AM Jun 14, 2024 IST
ਮੀਟਿੰਗ ਵਿੱਚ ਸ਼ਾਮਿਲ ਮਿੱਡ-ਡੇਅ ਮੀਲ ਵਰਕਰ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ।

ਸਤਵਿੰਦਰ ਸਿੰਘ ਬਸਰਾ
ਲੁਧਿਆਣਾ, 13 ਜੂਨ
ਮਿੱਡ-ਡੇਅ ਮੀਲ ਵਰਕਰ ਯੂਨੀਅਨ ਪੰਜਾਬ ਲੁਧਿਆਣਾ ਇਕਾਈ ਦੀ ਮੀਟਿੰਗ ਸੂਬਾ ਆਗੂ ਪ੍ਰਵੀਨ ਕੁਮਾਰੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ, ਡੀ ਟੀ ਐਫ ਦੇ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ, ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ, ਰਾਜਿੰਦਰ ਜੰਡਿਆਲੀ ਨੇ ਮਿੱਡ-ਡੇਅ ਮੀਲ ਵਰਕਰਾਂ ਦਾ ਭੱਤਾ ਦੁੱਗਣਾ ਕਰਨ ਅਤੇ ਯੂਨੀਅਨ ਦੀਆਂ ਹੱਕੀ ਮੰਗਾਂ ਨੂੰ ਯਾਦ ਕਰਵਾਇਆ।
ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਰੁਝਾਨ ਤੋਂ ਵਿਹਲੇ ਹੋਏ ਆਗੂਆਂ ਨੂੰ ਉਨ੍ਹਾਂ ਵੱਲੋਂ ਕੀਤੇ ਵਾਅਦੇ ਚੇਤੇ ਕਰਵਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨੇ ਮੀਟਿੰਗ ਰਾਹੀਂ ਭਗਵੰਤ ਮਾਨ ਸਰਕਾਰ ਵੱਲੋਂ ਦੁੱਗਣੀ ਤਨਖਾਹ ਦੇ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਵੱਲ ਸਰਕਾਰ ਨੇ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਵੀ ਹੱਲ ਨਹੀਂ ਕੀਤਾ। ਇਸ ਮੌਕੇ ਦਵਿੰਦਰ ਕੌਰ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਪਿੰਕੀ ਰਾਣੀ ਅਤੇ ਜਸਵੰਤ ਕੌਰ ਨੇ ਕਿਹਾ ਕਿ ਮਿੱਡ-ਡੇਅ ਮੀਲ ਵਰਕਰ ਨੂੰ ਘੱਟੋ ਘੱਟ ਉਜਰਤ ਕਾਨੂੰਨ ਦਾਇਰੇ ਅੰਦਰ ਲਿਆ ਕੇ ਬਣਦੀ ਤਨਖਾਹ ਦਿੱਤੀ ਜਾਵੇ ਅਤੇ ਮਿਡਲ ਪਾਸ ਵਰਕਰ ਨੂੰ ਸਕੂਲਾਂ ਅੰਦਰ ਖਾਲੀ ਪਈਆਂ ਦਰਜਾ ਚਾਰ ਅਤੇ ਸਫ਼ਾਈ ਸੇਵਕਾਂ ਦੀਆਂ ਪੋਸਟਾਂ ਉੱਪਰ ਨਿਯੁਕਤ ਕੀਤਾ ਜਾਵੇ। ਇਸੇ ਤਰਾਂ ਵਰਕਰਾਂ ਨੂੰ ਤਨਖਾਹ ਸਮੇਤ ਪ੍ਰਸੁਤਾ ਛੁੱਟੀ ਦੇਣ, ਵਰਕਰਾਂ ਦਾ ਪੰਜ ਲੱਖ ਦਾ ਜੀਵਨ ਬੀਮਾ ਅਤੇ ਵਰਕਰ ਦੀ ਮੌਤ ਹੋਣ ਉਪਰੰਤ ਉਸ ਦੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਣ, ਕਿਸੇ ਬਿਮਾਰੀ ਮੌਕੇ ਜਾਂ ਕਿਸੇ ਦੁਰਘਟਨਾ ਵਿੱਚ ਜ਼ਖ਼ਮੀ ਹੋਣ ’ਤੇ ਸਰਕਾਰੀ ਖਰਚੇ ਉੱਪਰ ਇਲਾਜ ਦੀ ਸਹੂਲਤ ਦੇਣ ਅਤੇ ਸਾਲ ਵਿੱਚ ਦੋ ਵਾਰ ਵਰਦੀ ਦਿੱਤੇ ਜਾਣ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਨੂੰ ਆਉਣ ਵਾਲੇ ਸਮੇਂ ਤਿੱਖਾ ਸੰਘਰਸ਼ ਕਰਨਾ ਪਵੇਗਾ।

Advertisement

Advertisement
Advertisement