ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਦੇ ਜਲੰਧਰ ਪੁੱਜਣ ਤੋਂ ਪਹਿਲਾਂ ਹੀ ਧਰਨਾ ਸ਼ੁਰੂ

08:46 AM Jun 26, 2024 IST
ਭਗਵੰਤ ਮਾਨ ਦਾ ਘਿਰਾਓ ਕਰਨ ਪੁੱਜੇ ਫਾਰਮਾਸਿਸਟਾਂ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ। ਫੋਟੋ: ਸਰਬਜੀਤ

ਹਤਿੰਦਰ ਮਹਿਤਾ
ਜਲੰਧਰ, 25 ਜੂਨ
ਵੈਟਰਨਰੀ ਫਾਰਮਾਸਿਸਟ ਯੂਨੀਅਨ ਪੰਜਾਬ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਸੰਭਾਵਿਤ ਫੇਰੀ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਦੀਪ ਨਗਰ ਵਿੱਚ ਕਿਰਾਏ ’ਤੇ ਮਕਾਨ ਲਿਆ ਹੈ, ਜਿੱਥੇ ਉਹ ਆਪਣੇ ਪਰਿਵਾਰ ਨਾਲ ਰਹਿਣਗੇ। ਸ੍ਰੀ ਮਾਨ ਨੇ ਅੱਜ ਉਕਤ ਘਰ ਅੰਦਰ ਦਾਖਲ ਹੋਣਾ ਸੀ ਪਰ ਉਨ੍ਹਾਂ ਦੇ ਘਰ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਯੂਨੀਅਨ ਨੇ ਘਰ ਦੇ ਬਾਹਰ ਧਰਨਾ ਦੇ ਦਿੱਤਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਮਿਸ਼ਨਰੇਟ ਪੁਲੀਸ ਨੇ ਧਰਨੇ ਨੂੰ ਲੈ ਕੇ ਉਕਤ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਾਣਕਾਰੀ ਅਨੁਸਾਰ ਆਰਜ਼ੀ ਮੁਲਾਜ਼ਮਾਂ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਸਰਕਾਰ ਕੋਲ ਕੰਮ ਕਰਦੇ ਹੋਏ ਕਾਫੀ ਸਮਾਂ ਹੋ ਗਿਆ ਹੈ ਪਰ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ। ਇਸ ਕਾਰਨ ਉਨ੍ਹਾਂ ਨੇ ਇਹ ਧਰਨਾ ਦਿੱਤਾ ਹੈ। ਇਹ ਧਰਨਾ ਮੁੱਖ ਮੰਤਰੀ ਨਿਵਾਸ ਤੋਂ ਕਰੀਬ 800 ਮੀਟਰ ਦੀ ਦੂਰੀ ’ਤੇ ਲਗਾਇਆ ਗਿਆ।
ਪੁਲੀਸ ਨੇ ਮੁੱਖ ਮੰਤਰੀ ਮਾਨ ਦੇ ਘਰ ਨੂੰ ਜਾਂਦੀ ਸੜਕ ’ਤੇ ਬੈਰੀਕੇਡ ਲਗਾ ਦਿੱਤੇ ਹਨ। ਵੈਟਰਨਰੀ ਫਾਰਮਾਸਿਸਟ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਨੂੰ ਕਰੀਬ ਦਸ ਦਿਨ ਪਹਿਲਾਂ ਅਲਟੀਮੇਟਮ ਦਿੱਤਾ ਗਿਆ ਸੀ ਪਰ ਸਰਕਾਰ ਨੇ ਨਾ ਤਾਂ ਉਨ੍ਹਾਂ ਨੂੰ ਪੱਕੇ ​​ਕਰਨ ਲਈ ਕੋਈ ਕਦਮ ਚੁੱਕਿਆ ਤੇ ਨਾ ਹੀ ਤਨਖਾਹਾਂ ਵਿੱਚ ਵਾਧਾ ਕੀਤਾ। ਉਨ੍ਹਾਂ ਰੋਸ ਜਤਾਇਆ ਕਿ ਵਿਰੋਧ ਕਰਨ ਲਈ ਵੀ ਉਨ੍ਹਾਂ ਨੂੰ ਥਾਂ ਨਹੀਂ ਦਿੱਤੀ ਗਈ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਮਾਨ ਦੇ ਘਰ ਦੇ ਬਾਹਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਰੋਮਾਣਾ ਨੇ ਕਿਹਾ ਕਿ ਪਿਛਲੇ 18 ਸਾਲਾਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਹੋਇਆ।

Advertisement

Advertisement
Advertisement