ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਸ਼ੁਰੂ

08:41 AM Oct 23, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 22 ਅਕਤੂਬਰ
ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਨੇ ਪਹਿਲਾਂ ਨਿਸ਼ਚਿਤ ਕੀਤੇ ਸੰਘਰਸ਼ ਮੁਤਾਬਕ ਅੱਜ ਤੋਂ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਅੱਜ ਪਹਿਲੇ ਦਿਨ ਸੈਕਟਰ 9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਸਕੱਤਰੇਤ ਮੁਲਾਜ਼ਮਾਂ ਦੇ ਨਾਲ-ਨਾਲ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਦੀ ਲੀਡਰਸ਼ਿਪ ਨੇ ਵੀ ਸ਼ਿਰਕਤ ਕੀਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਣੇ ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਮਲਕੀਤ ਸਿੰਘ ਔਜਲਾ, ਕੁਲਵੰਤ ਸਿੰਘ, ਸੁਸ਼ੀਲ ਫੌਜੀ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਸਰਕਾਰ ਭੱਜ ਚੁੱਕੀ ਹੈ। ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ।

Advertisement

Advertisement