ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਰੋਸ ਵਧਿਆ

06:53 AM Jul 11, 2023 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 10 ਜੁਲਾਈ
ਸੀਆਈਟੀਯੂ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਵਨਿੋਦ ਕੁਮਾਰ ਦੀ ਅਗਵਾਈ ਵਿੱਚ ਇੱਥੇ ਹੋਈ ਜਿਸ ਵਿੱਚ 14 ਤਰੀਕ ਨੂੰ ਜਲੰਧਰ ਵਿਖੇ ਹੋ ਰਹੀ ਕਨਵੈਨਸ਼ਨ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਪ੍ਰਧਾਨ ਵਨਿੋਦ ਕੁਮਾਰ ਨੇ ਕਿਹਾ ਕਿ ਪਠਾਨਕੋਟ ਤੋਂ ਕਾਫੀ ਮੈਂਬਰ ਕਨਵੈਨਸ਼ਨ ਵਿੱਚ ਭਾਗ ਲੈਣ ਲਈ ਜਾਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ। ਇੱਥੇ ਹੀ ਬੱਸ ਨਹੀਂ ਮੋਦੀ ਸਰਕਾਰ ਨੇ ਮਜ਼ਦੂਰਾਂ ਵੱਲੋਂ ਭਾਰੀ ਕੁਰਬਾਨੀਆਂ ਦੇ ਕੇ ਬਣਾਏ ਕਿਰਤ ਕਾਨੂੰਨਾਂ ਨੂੰ ਬਦਲ ਕੇ ਉਨ੍ਹਾਂ ਦੇ ਚਾਰ ਕੋਡ ਬਣਾ ਦਿੱਤੇ ਹਨ ਜੋ ਕਿ ਮਜ਼ਦੂਰਾਂ ਦੇ ਅਧਿਕਾਰਾਂ ’ਤੇ ਵੱਡਾ ਹਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਮਨਰੇਗਾ ਅਧੀਨ ਸਾਰਾ ਸਾਲ ਕੰਮ ਦਿੱਤਾ ਜਾਵੇ ਤੇ ਦਿਹਾੜੀ 700 ਰੁਪਏ ਕੀਤੀ ਜਾਵੇ, ਮਜ਼ਦੂਰਾਂ ਲਈ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਲਾਗੂ ਕੀਤੀ ਜਾਵੇ।

Advertisement

Advertisement
Tags :
ਸਰਕਾਰਕਾਰਨਦੀਆਂਨੀਤੀਆਂਮੋਦੀਵਧਿਆ:
Advertisement