ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਪਣਾ ਪੰਜਾਬ ਫਾਊਂਡੇਸ਼ਨ ਨੇ ਅੱਠ ਲੱਖ ਬੂਟੇ ਲਾਉਣ ਦਾ ਟੀਚਾ ਮਿਥਿਆ

06:18 AM Jul 04, 2024 IST

ਖੇਤਰੀ ਪ੍ਰਤੀਨਿਧ
ਧੂਰੀ, 3 ਜੁਲਾਈ
ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਵੱਲੋ 2024 ਵਿੱਚ ਮਿਸਨ ਹਰਿਆਲੀ ਦੀ ਸ਼ੁਰੂਆਤ ਕੀਤੀ , ਸੰਸਥਾ ਵੱਲੋ ਸਾਲ 2022 ਵਿੱਚ ਕਰੀਬ ਪੰਜ ਲੱਖ , 2023 ਵਿੱਚ ਸੱਤ ਲੱਖ ਪੌਦੇ ਲਗਾ ਕੇ ਰਿਕਾਰਡ ਬਣਾਇਆ ਸੀ। ਇਸ ਸਬੰਧੀ ਸੰਸਥਾ ਦੇ ਫਾਊਂਡਰ ਅਤੇ ਚੇਅਰਮੈਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਪਿਛਲੇ ਸਾਲ 11000 ਵਿਦਿਆਰਥੀਆਂ ਵੱਲੋਂ ਹਰੇ ਰੰਗ ਦੇ ਕੱਪੜੇ ਪਾਕੇ ਦੁਨੀਆਂ ਦਾ ਸਭ ਤੋਂ ਵੱਡਾ ਦਰੱਖਤ ਬਣਾਇਆ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਮਿਸ਼ਨ ਹਰਿਆਲੀ ਤਹਿਤ ਮਿਤੀ 10 ਜੁਲਾਈ ਤੋਂ 17 ਜੁਲਾਈ 2024 ਤੱਕ ਅੱਠ ਲੱਖ ਪੌਦੇ ਲਗਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਹਜ਼ਾਰਾਂ ਦਰੱਖਤ ਅੱਗ ਦੀ ਲਪੇਟ ਵਿੱਚ ਆ ਜਾਂਦੇ ਹਨ, ਜਿਸ ਤਹਿਤ ਸੰਸਥਾ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾਵੇਗੀ ਤੇ ਇਸ ਸਾਲ ਕਰੀਬ 100 ਬੱਸਾਂ ਦੀਆਂ ਛੱਤਾਂ ਉੱਪਰ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਉਪਕਰਨ ਲਗਾਏ ਜਾਣਗੇ ਜਿਸ ਨਾਲ ਮੀਂਹ ਦਾ ਪਾਣੀ ਕੰਮ ਵਿੱਚ ਲਿਆਂਦਾ ਜਾ ਸਕੇ।

Advertisement

Advertisement