ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਘਟਾਉਣ ਦਾ ਫ਼ੈਸਲਾ ਕੀਤਾ

12:13 PM Mar 30, 2024 IST

ਪਾਲ ਸਿੰਘ ਨੌਲੀ
ਜਲੰਧਰ, 30 ਮਾਰਚ
ਪੰਜਾਬ ’ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲੀਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਸੁਰੱਖਿਆ ਵਾਹਨ (ਪਾਇਲਟ ਜੀਪ) ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ 'ਚ ’ਚ ਕਮੀ ਨਹੀਂ ਆਈ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਪਹਿਲਾਂ ਸ਼ੁਸ਼ੀਲ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲੀਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ। ਪੰਜਾਬ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। 2 ਦੀ ਰਵਾਨਗੀ ਕੱਲ੍ਹ ਸ਼ੁੱਕਰਵਾਰ ਨੂੰ ਹੋਈ, ਜਦਕਿ ਦੋ ਦੀ ਰਵਾਨਗੀ ਅੱਜ ਜਾਂ ਸੋਮਵਾਰ ਤੱਕ ਹੋਵੇਗੀ। ਇਸੇ ਤਰ੍ਹਾਂ ਜਲਦੀ ਹੀ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਵੇਗੀ, ਜਦ ਕਿ ਭਾਜਪਾ ਨੇ ਚੋਣ ਕਮਿਸ਼ਨ ਤੋਂ ਦੋਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ

Advertisement

Advertisement