ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਨੇ 10 ਜ਼ਿਲ੍ਹਿਆਂ ’ਚ ਸਪੈਸ਼ਲ ਕੋਵਿਡ ਕੇਅਰ ਸੈਂਟਰ ਖੋਲ੍ਹੇ

06:31 AM Jul 25, 2020 IST

ਟ੍ਰਬਿਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 24 ਜੁਲਾਈ

ਪੰਜਾਬ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਕਰੋਨਾ ਕੇਸਾਂ ਲਈ ਸੂਬੇ ਦੇ 10 ਜ਼ਿਲ੍ਹਿਆਂ ਵਿੱਚ 7,520 ਬਿਸਤਰਿਆਂ ਦੀ ਸਮਰੱਥਾ ਨਾਲ ਨਵੇਂ ਲੈਵਲ-1 ਕੋਵਿਡ ਕੇਅਰ ਸੈਂਟਰ ਸ਼ੁਰੂ ਕਰ ਦਿੱਤੇ ਹਨ। 100-100 ਬਿਸਤਿਰਆਂ ਦੀ ਸਮਰੱਥਾ ਵਾਲੇ ਅਜਿਹੇ ਕੇਂਦਰ ਬਾਕੀ 12 ਜ਼ਿਲ੍ਹਿਆਂ ਵਿੱਚ ਵੀ ਛੇਤੀ ਹੀ ਖੋਲ੍ਹੇ ਜਾਣਗੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਵਿੱਚ 1200 ਬਿਸਤਰਿਆਂ ਦੀ ਸਮਰੱਥਾ ਹੈ, ਜਲੰਧਰ ਤੇ ਅੰਮ੍ਰਿਤਸਰ ਵਿੱਚ 1000, ਬਠਿੰਡਾ ਵਿੱਚ 950, ਸੰਗਰੂਰ ਵਿੱਚ 800, ਮੁਹਾਲੀ ਦੇ ਗਿਆਨ ਸਾਗਰ ਹਸਪਤਾਲ ਵਿੱਚ 500, ਪਟਿਆਲਾ ਵਿੱਚ 470, ਪਠਾਨਕੋਟ ਵਿੱਚ 400, ਫਰੀਦਕੋਟ ਵਿੱਚ 100 ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ 1000 ਬਿਸਤਰਿਆਂ ਦੀ ਸਮਰੱਥਾ ਹੈ।

Advertisement

7000 ਬਿਸਤਰਿਆਂ ਦੀ ਸਮਰੱਥਾ ਵਾਲੇ ਇਹ ਕੇਂਦਰ ਮੈਰੀਟੋਰੀਅਸ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਹਨ। ਕੇਸ ਵਧਣ ਦੀ ਸੂਰਤ ਵਿੱਚ ਇਨ੍ਹਾਂ ਨੂੰ 28,000 ਬੈੱਡਾਂ ਤੱਕ ਵਧਾਇਆ ਜਾ ਸਕਦਾ ਹੈ। ਇਨ੍ਹਾਂ ਕੇਂਦਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਹੈ। ਇਨ੍ਹਾਂ ਨੂੰ ਬਨਿਾਂ ਕਿਸੇ ਲੱਛਣ, ਸ਼ੂਗਰ ਤੇ ਹਾਈਪਰਟੈਂਸ਼ਨ ਵਰਗੀਆਂ ਕਰੌਨਿਕ ਬਿਮਾਰੀਆਂ ਜਿਹੇ ਸਹਿ-ਰੋਗ ਤੋਂ ਬਨਿਾਂ ਵਾਲੇ ਪਾਜ਼ੇਟਿਵ ਮਰੀਜ਼ਾਂ ਨੂੰ ਰੱਖਣ ਲਈ ਵਰਤਿਆ ਜਾਵੇਗਾ। ਮਰੀਜ਼ ਦੀ ਸਿਹਤ ਖ਼ਰਾਬ ਹੋਣ ਦੀ ਸਥਿਤੀ ਨਾਲ ਨਿਪਟਣ ਲਈ ਇਨ੍ਹਾਂ ਕੇਂਦਰਾਂ ਵਿੱਚ ਐਂਬੂਲੈਂਸ ਸਮੇਤ ਸਾਰੇ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਲੋੜ ਪੈਣ ’ਤੇ ਮਰੀਜ਼ਾਂ ਨੂੰ ਵੱਡੇ ਕੇਂਦਰ ਵਿੱਚ ਲਿਜਾਇਆ ਜਾ ਸਕੇ।

Advertisement
Tags :
ਸਪੈਸ਼ਲਸਰਕਾਰਸੈਂਟਰ:ਕੇਅਰਕੋਵਿਡ:ਖੋਲ੍ਹੇਜ਼ਿਲ੍ਹਿਆਂਪੰਜਾਬ