ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

08:34 AM Jun 13, 2024 IST
ਚੰਡੀਗੜ੍ਹ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਸਮਤੀ ਹੇਠ 10 ਲੱਖ ਹੈਕਟੇਅਰ ਰਕਬਾ ਕਰਨ ਦਾ ਟੀਚਾ ਮਿੱਥਿਆ ਹੈ। ਇਸ ਨਾਲ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਸ੍ਰੀ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਖੇਤੀ ਮੰਤਰੀ ਨੇ ਜੈਵਿਕ ਖਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ, ਬਠਿੰਡਾ ਅਤੇ ਮੁਹਾਲੀ ਵਿਖੇ ਸਥਾਪਤ ਕੀਤੀਆਂ ਜਾ ਰਹੀਆਂ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਕੇਏਪੀ ਸਿਨਹਾ ਨੇ ਕੈਬਨਿਟ ਮੰਤਰੀ ਨੂੰ ਕਿਹਾ ਕਿ ਗੁਰਦਾਸਪੁਰ ਲੈਬ ਲਈ ਪਹਿਲਾਂ ਹੀ 80 ਲੱਖ ਰੁਪਏ ਰੱਖੇ ਜਾ ਚੁੱਕੇ ਹਨ ਅਤੇ ਜਲਦ ਹੀ ਇਸ ਲੈਬ ਲਈ ਉਪਕਰਣਾਂ ਦੀ ਖਰੀਦ ਕੀਤੀ ਜਾਵੇਗੀ।

Advertisement

Advertisement
Advertisement