ਮੁੱਖ ਮੰਤਰੀ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਵਿਖੇ ਦਿੱਤਾ ਜਾ ਰਿਹਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ
12:59 PM Nov 24, 2023 IST
ਚੰਡੀਗੜ੍ਹ, 24 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਨੇ ਗੰਨੇ ਦਾ ਮੁੱਲ ਵਧਾਉਣ ਦਾ ਭਰੋਸਾ ਦਿੱਤਾ ਹੈ ਤੇ 30 ਨਵੰਬਰ ਤੱਕ ਸ਼ੂਗਰ ਮਿੱਲਾਂ ਚਲਾਉਣ ਦਾ ਵਾਅਦਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇਹ ਵਾਅਦਾ ਕੀਤਾ ਗਿਆ ਹੈ ਕਿ ਆਉਣ ਵਾਲੇ ਸੈਸ਼ਨ ਵਿਚ ਗੰਨੇ ਦੇ ਵਧੇ ਹੋਏ ਮੁੱਲ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਜਲੰਧਰ ਵਿਖੇ ਦਿੱਤਾ ਜਾ ਰਿਹਾ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਜਲੰਧਰ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਭਰੋਸੇ ਵਿਚ ਲਿਆ ਜਾਵੇਗਾ ਅਤੇ ਮੀਟਿੰਗ ਸਬੰਧੀ ਜਾਣੂ ਕਰਵਾਇਆ ਜਾਵੇਗਾ।
Advertisement
Advertisement