ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਚਰਨਜੀਤ
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 13 ਜੁਲਾਈ
ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਇਸੇ ਲੜੀ ਤਹਿਤ ਚਮਕੌਰ ਸਾਹਿਬ ਵਿੱਚ ਬਣ ਰਿਹਾ ਹਸਪਤਾਲ ਜਿੱਥੇ ਲੋਕਾਂ ਨੂੰ ਜਲਦੀ ਸਮਰਪਿਤ ਕੀਤਾ ਜਾਵੇਗਾ, ਉੱਥੇ ਹੀ ਇਹ ਹਸਪਤਾਲ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਚਮਕੌਰ ਸਾਹਿਬ ਵਿਖੇ ਨਵੇਂ ਬਣ ਰਹੇ ਹਸਪਤਾਲ ਦੀ ਇਮਾਰਤ ਦਾ ਜਾਇਜ਼ਾ ਲੈਂਦਿਆਂ ਕੀਤਾ। ਉਨ੍ਹਾਂ ਕਿਹਾਂ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਜਲਦੀ ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਵਿਚ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਲਕੇ ਦੇ ਪਿੰਡਾਂ ਵਿਚ ਹੜ੍ਹਾਂ ਕਾਰਨ ਕੋਈ ਨੁਕਸਾਨ ਨਾ ਹੋ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੋਬਿੰਦ ਟੰਡਨ, ਐੱਸਡੀਓ ਵਰਿੰਦਰ ਸਿੰਘ, ਨਗਰ ਕੌਂਸਲ ਦੇ ਉਪ ਪ੍ਰਧਾਨ ਭੁਪਿੰਦਰ ਸਿੰਘ ਭੂਰਾ ਆਦਿ ਹਾਜ਼ਰ ਸਨ।