ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਵੱਢੀ ਖੋਰਾਂ’ ਉੱਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਸਖ਼ਤੀ ਦੇ ਰੌਂਅ ਵਿੱਚ

07:54 AM Jun 19, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 18 ਜੂਨ
ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਹਾਰ ਮਗਰੋਂ ਹੋਈ ਪੜਚੋਲ ਅਤੇ ਖੁਫ਼ੀਆ ਤੰਤਰ ਰਾਹੀਂ ਹਾਸਲ ਕੀਤੀਆਂ ਰਿਪੋਰਟਾਂ ਨੇ ਸਰਕਾਰ ਦੇ ਕੰਨ ਤੇ ਅੱਖਾਂ ਖੋਲ੍ਹ ਦਿੱਤੀਆਂ ਹਨ। ਹੁਣ ‘ਮਾਨ ਸਰਕਾਰ’ ਵੱਢੀ ਖੋਰਾਂ ਅਤੇ ਨਸ਼ੇ ਦੇ ਸੁਦਾਗਰਾਂ ਨਾਲ ਭਿਆਲੀ ਪਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ ਕਾਰਵਾਈ ਤੇ ਨਕੇਲ ਕੱਸਣ ਲਈ ਸਖ਼ਤ ਰੌਂਅ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਮਾਲ ਵਿਭਾਗ ਵੀ ਬਦਨਾਮ ਹੈ। ਮੁੱਖ ਮੰਤਰੀ ਦੀ ਸਖ਼ਤੀ ਮਗਰੋਂ ਵੱਢੀਖੋਰਾਂ ਵਿੱਚ ਦਹਿਸ਼ਤ ਦਾ ਮਾਹੌਲ ਦਿਖਣ ਲੱਗਿਆ ਹੈ। ਹੁਣ ਮੁੱਖ ਮੰਤਰੀ ਏਆਈ ਤਕਨੀਕ ਨਾਲ ਤਹਿਸੀਲਦਾਰ ਸਣੇ ਮਾਲ ਵਿਭਾਗ ਦੇ ਕੰਮਕਾਰ ਅਤੇ ਕਾਰਗੁਜ਼ਾਰੀ ’ਤੇ ਬਾਜ਼ ਅੱਖ ਰੱਖਣਗੇ। ਸੂਬਾ ਸਰਕਾਰ ਨੇ ਤਹਿਸੀਲਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਅਗਾਊਂ ਸਮਾਂ ਲੈਣਾ ਲਾਜ਼ਮੀ ਕਰਾਰ ਕੀਤਾ ਹੋਇਆ ਹੈ। ਤਹਿਸੀਲਾਂ ਵਿਚ ਨਿਗਰਾਨੀ ਲਈ ਹਾਈਟੈੱਕ ਇੰਟੈਗ੍ਰੇਟਿਡ ਤਕਨੀਕੀ ਕੈਮਰੇ ਵੀ ਲਗਾਏ ਗਏ ਹਨ ਪਰ ਅਗਾਊਂ ਸਮਾਂ ਲੈਣ ਦੇ ਬਾਵਜੂਦ ਲੋਕਾਂ ਦੀ ਖੱਜਲ ਖੁਆਰੀ ਬਰਕਰਾਰ ਹੈ। ਅੱਜ ਜ਼ਿਲ੍ਹੇ ਦੀ ਸਬ ਤਹਿਸੀਲ ਅਜੀਤਵਾਲ ਵਿਖੇ ਰਜਿਸਟਰੀਆਂ ਨਹੀਂ ਹੋਈਆਂ, ਜਦੋਂਕਿ ਲੋਕਾਂ ਨੇ ਰਜਿਸਟਰੀਆਂ ਲਈ ਅਗਾਊਂ ਸਮਾਂ ਲਿਆ ਹੋਇਆ ਸੀ।

Advertisement

Advertisement