ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਪੈਰੋਲ ਦੇਣ ਲਈ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ
11:06 AM Jul 02, 2024 IST
ਜੁਪਿੰਦਰਜੀਤ ਸਿੰਘ
Advertisement
ਚੰਡੀਗੜ੍ਹ, 2 ਜੁਲਾਈ
ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਅੰਮ੍ਰਿਤਪਾਲ ਸਿੰਘ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਨਜ਼ਰਬੰਦ ਹੈ। ਸਾਬਕਾ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪੈਰੋਲ ਦੇਣ ਲਈ ਅਰਜ਼ੀ ਭੇਜੀ ਗਈ ਸੀ ਕਿਉਂਕਿ ਅੰਮ੍ਰਿਤਸਰ ਵਿੱਚ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਖਾਲਸਾ ਨੇ ਕਿਹਾ ਕਿ ਡੀਐਮ ਨੇ ਅਰਜ਼ੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜ ਦਿੱਤੀ, ਜਿਨ੍ਹਾਂ ਨੇ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਚੁਣੇ ਹੋਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਲੋਕ ਸਭਾ ਸਪੀਕਰ ਨੇ ਅਰਜ਼ੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
Advertisement
Advertisement
Related News
Advertisement