For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਸੱਦੇਗੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

09:46 PM Jun 23, 2023 IST
ਪੰਜਾਬ ਸਰਕਾਰ ਸੱਦੇਗੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
Advertisement

ਚਰਨਜੀਤ ਭੁੱਲਰ

Advertisement

ਚੰਡੀਗੜ੍ਹ, 7 ਜੂਨ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਅਹਿਮ ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਜੂਨ ਅਤੇ 20 ਜੂਨ ਨੂੰ ਹੋਣ ਦੀ ਸੰਭਾਵਨਾ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਬੁਲਾਏ ਜਾਣ ਬਾਰੇ ਅਤੇ ਸੈਸ਼ਨ ਦੇ ਏਜੰਡੇ ਆਦਿ ਬਾਰੇ ਹਰੀ ਝੰਡੀ ਦੇ ਦਿੱਤੀ ਹੈ ਜਿਸ ‘ਤੇ ਰਸਮੀ ਮੋਹਰ ਕੈਬਨਿਟ ਲਾਏਗੀ। ਉਸ ਤੋਂ ਪਹਿਲਾਂ 10 ਜੂਨ ਜਾਂ 12 ਜੂਨ ਨੂੰ ਕੈਬਨਿਟ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਸ ਵਾਰ ਵੀ ਕੈਬਨਿਟ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਹੋਵੇਗੀ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਇਸ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅਹਿਮ ਬਿੱਲ ਲਿਆ ਸਕਦੀ ਹੈ। ਉਸ ਤੋਂ ਪਹਿਲਾਂ ਕੈਬਨਿਟ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ 10 ਸਾਲ ਦੀ ਸਰਵਿਸ ਵਿਚ ਕੁੱਝ ਸਮੇਂ ਦੀ ਢਿੱਲ ਦੇਣ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਸਰਕਾਰ ਇਹ ਸੋਚ ਰੱਖ ਰਹੀ ਹੈ ਕਿ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਕੱਚੇ ਮੁਲਾਜ਼ਮਾਂ ਦੇ ਕੇਸ ਨੂੰ ਮਾਨਵਤਾ ਦੇ ਆਧਾਰ ‘ਤੇ ਵਿਚਾਰਿਆ ਜਾਵੇ। ਖੇਤੀ ਵਿਭਿੰਨਤਾ ਦੇ ਮਾਮਲੇ ਨੂੰ ਕੈਬਨਿਟ ਮੀਟਿੰਗ ਵਿਚ ਵਿਚਾਰਿਆ ਜਾਣਾ ਹੈ।

ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਗੋਇੰਦਵਾਲ ਤਾਪ ਬਿਜਲੀ ਘਰ ਨੂੰ ਖ਼ਰੀਦਣ ਲਈ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਪਬਲਿਕ ਸੈਕਟਰ ‘ਚ ਤਾਪ ਬਿਜਲੀ ਘਰ ਲਿਆ ਕੇ ਇੱਕ ਸਿਆਸੀ ਸੁਨੇਹਾ ਵੀ ਦੇਣਾ ਚਾਹੁੰਦੀ ਹੈ। ਚੇਤੇ ਰਹੇ ਕਿ ਕਾਂਗਰਸ ਸਰਕਾਰ ਸਮੇਂ ਪਬਲਿਕ ਸੈਕਟਰ ਦਾ ਬਠਿੰਡਾ ਵਿਚਲਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬੰਦ ਹੋਇਆ ਸੀ।

ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੀਆਂ ਸੰਭਾਵਨਾਵਾਂ ਤਲਾਸ਼ਣ ਵਾਸਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਕੈਬਨਿਟ ਸਬ ਕਮੇਟੀ ਵੀ ਬਣੀ ਹੋਈ ਹੈ ਜਿਸ ਦੀ ਰਿਪੋਰਟ ਕੈਬਨਿਟ ਮੀਟਿੰਗ ਵਿਚ ਰੱਖੇ ਜਾਣ ਦੀ ਸੰਭਾਵਨਾ ਹੈ। ਗੋਇੰਦਵਾਲ ਥਰਮਲ ਪਲਾਂਟ ਲਈ ਵਿੱਤੀ ਬਿੱਡ ਪਾਉਣ ਦੀ ਆਖ਼ਰੀ ਤਰੀਕ 15 ਜੂਨ ਹੈ ਜਿਸ ਕਰਕੇ ਉਸ ਤੋਂ ਪਹਿਲਾਂ ਸਰਕਾਰ ਨੂੰ ਫ਼ੈਸਲਾ ਲੈ ਸਕਦੀ ਹੈ।

Advertisement
Advertisement
Advertisement
×