ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ: ਡਾ. ਬਲਜੀਤ ਕੌਰ

07:38 PM Jun 23, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਜਲੰਧਰ, 9 ਜੂਨ

ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਤਾਂ ਨਾਲ ਜਲੰਧਰ ਵਿਚ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਿਆ ਜਾ ਰਿਹਾ ਹੈ। ਇਹ ਏਜੰਟ ਨੌਕਰੀ ਦਾ ਝਾਂਸਾ ਦੇ ਕੇ ਅਤੇ ਗਲਤ ਬਿਆਨਬਾਜ਼ੀ ਕਰਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੇ ਹਨ। ਇਸ ਸਥਿਤੀ ‘ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

Advertisement

Advertisement