For the best experience, open
https://m.punjabitribuneonline.com
on your mobile browser.
Advertisement

ਪਿੰਡ ਵਾਸੀਆਂ ਨਾਲ ਮਿਲਣੀ ਕਰੇਗੀ ਪੰਜਾਬ ਸਰਕਾਰ

08:38 PM Jun 29, 2023 IST
ਪਿੰਡ ਵਾਸੀਆਂ ਨਾਲ ਮਿਲਣੀ ਕਰੇਗੀ ਪੰਜਾਬ ਸਰਕਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 26 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪਿੰਡਾਂ ‘ਚ ਰਹਿੰਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ‘ਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰੋਗਰਾਮ ‘ਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਭਾਈਵਾਲ ਬਣਾਉਣ ਲਈ ਸੁਝਾਅ ਲਏ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦਫ਼ਤਰ ‘ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ‘ਪਿੰਡ-ਸਰਕਾਰ ਮਿਲਣੀ’ ਜ਼ਿਲ੍ਹਾ ਪੱਧਰ ‘ਤੇ ਕਰਵਾਈ ਜਾਵੇਗੀ ਜਿਸ ਵਿੱਚ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਪੇਸ਼ ਆ ਰਹੀ ਮੁਸ਼ਕਲਾਂ ਬਾਰੇ ਜਾਣੂ ਕਰਵਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਲਣੀਆਂ ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ‘ਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕੇ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਤੇ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਉਨ੍ਹਾਂ ‘ਕਿਸਾਨ-ਸਰਕਾਰ ਮਿਲਣੀ’ ਦੌਰਾਨ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ। ਇਸੇ ਤਰਜ਼ ‘ਤੇ ਹੁਣ ਪਿੰਡਾਂ ਦੇ ਲੋਕਾਂ ਦੇ ਸੁਝਾਵਾਂ ਨਾਲ ਪਿੰਡਾਂ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਲੁਧਿਆਣਾ ਤੇ ਜਲੰਧਰ ਵਿੱਚ ਈ-ਵਾਹਨ ਸੇਵਾ ਹੋਵੇਗੀ ਸ਼ੁਰੂ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵਾਤਾਵਰਨ ਦੀ ਸੰਭਾਲ ਲਈ ਪਹਿਲਕਦਮੀ ਕਰਦਿਆਂ ਲੁਧਿਆਣਾ ਤੇ ਜਲੰਧਰ ਤੋਂ ਈ-ਵਾਹਨ ਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਪਾਇਲਟ ਪ੍ਰਾਜੈਕਟ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਸੂਬੇ ਦੇ 47 ਸ਼ਹਿਰਾਂ ‘ਚ ਇਕ ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ‘ਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਜਨਤਕ ਟਰਾਂਸਪੋਰਟ ‘ਚ ਸੁਧਾਰ ਕਰਕੇ ਇਨ੍ਹਾਂ ਸ਼ਹਿਰਾਂ ਵਿੱਚੋਂ ਆਵਾਜਾਈ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ, ਉੱਥੇ ਹੀ ਵਾਤਾਵਰਨ ਦੀ ਸੰਭਾਲ ਵੀ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲਾਵਾਰਸ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਬਠਿੰਡਾ ਤੇ ਪਟਿਆਲਾ ਜ਼ਿਲ੍ਹਿਆਂ ‘ਚ ਜਲਦ ਹੀ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ‘ਚ ਮਦਦ ਮਿਲੇਗੀ। ਈ-ਆਟੋ ਦੀ ਅੰਮ੍ਰਿਤਸਰ ‘ਚ ਕਾਮਯਾਬੀ ਤੋਂ ਬਾਅਦ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ‘ਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ 47 ਸ਼ਹਿਰਾਂ ‘ਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਪ੍ਰਾਜੈਕਟ ‘ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।

Advertisement
Tags :
Advertisement
Advertisement
×