For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਦੀ ਸੂਬੇ ਭਰ ’ਚ ਪਲੇਸਮੈਂਟ ਮੁਹਿੰਮ 7 ਨੂੰ, 10 ਹਜ਼ਾਰ ਨੌਕਰੀਆਂ ਦੇਣ ਦਾ ਟੀਚਾ

10:44 PM Jun 23, 2023 IST
ਪੰਜਾਬ ਸਰਕਾਰ ਦੀ ਸੂਬੇ ਭਰ ’ਚ ਪਲੇਸਮੈਂਟ ਮੁਹਿੰਮ 7 ਨੂੰ  10 ਹਜ਼ਾਰ ਨੌਕਰੀਆਂ ਦੇਣ ਦਾ ਟੀਚਾ
Advertisement

ਚੰਡੀਗੜ੍ਹ, 6 ਜੂਨ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8000-60000 ਰੁਪਏ ਤੱਕ ਤਨਖ਼ਾਹ ਵਾਲੀਆਂ 10000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਇਹ ਮੁਹਿੰਮ ਇੱਕੋ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਈ ਜਾਵੇਗੀ। ਇਸ ਪਲੇਸਮੈਂਟ ਮੁਹਿੰਮ ਵਿੱਚ ਰੁਜ਼ਗਾਰ ਲਈ ਨੌਜਵਾਨਾਂ ਦੀ ਚੋਣ ਕਰਨ ਵਾਸਤੇ ਵਰਧਮਾਨ, ਸਪੋਰਟਕਿੰਗ, ਫਲਿੱਪਕਾਰਟ, ਏਅਰਟੈੱਲ ਅਤੇ ਰਿਲਾਇੰਸ ਸਮੇਤ 425 ਪ੍ਰਮੁੱਖ ਕੰਪਨੀਆਂ ਸ਼ਾਮਲ ਹੋਣਗੀਆਂ। ਇਸ ਪਲੇਸਮੈਂਟ ਮੁਹਿੰਮ ਵਿੱਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗ਼ੈਰ-ਤਕਨੀਕੀ), ਆਈਟੀਆਈ, ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਸਮੇਤ ਉਨ੍ਹਾਂ ਨੌਜਵਾਨ ਨੂੰ ਵੀ ਨੌਕਰੀਆਂ ਪ੍ਰਾਪਤ ਕਰਨ ਦੇ ਮੌਕੇ ਦਿੱਤੇ ਜਾਣਗੇ, ਜਿਨ੍ਹਾਂ ਨੇ ਕੋਈ ਵਿਦਿਅਕ ਯੋਗਤਾ ਪ੍ਰਾਪਤ ਨਹੀਂ ਕੀਤੀ। ਰੁਜ਼ਗਾਰ ਉਤਪਤੀ ਵਿਭਾਗ ਵੱਲੋਂ ਇਸ ਪਲੇਸਮੈਂਟ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਜੌਬ ਪੋਰਟਲ (http://www.pgrkam.com) ‘ਤੇ ਲੌਗਇਨ ਕਰਕੇ ਜਾਂ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਰਾਹੀਂ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ ਜਾਂ ਸਿੱਧੇ ਪਲੇਸਮੈਂਟ ਡਰਾਈਵ ਵਾਲੀ ਥਾਂ ‘ਤੇ ਵੀ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਮੁਹਿੰਮ ਸਬੰਧੀ ਸਥਾਨਾਂ ਦੇ ਵੇਰਵੇ ਵਿਭਾਗ ਦੇ ਜੌਬ ਪੋਰਟਲ ‘ਤੇ ਵੀ ਉਪਲਬਧ ਹਨ। ਡਾਇਰੈਕਟਰ ਰੁਜ਼ਗਾਰ ਉੱਤਪਤੀ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਰੁਜ਼ਗਾਰ ਉਤਪਤੀ ਵਿਭਾਗ ਇਸ ਮੁਹਿੰਮ ਰਾਹੀਂ ਰੁਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਮੰਚ ਪ੍ਰਦਾਨ ਕਰਨ ਦੀ ਨਿਰੰਤਰ ਕੋਸ਼ਿਸ਼ ਕਰ ਰਿਹਾ ਹੈ। ਇਸ ਪਲੇਸਮੈਂਟ ਮੁਹਿੰਮ ਰਾਹੀਂ ਸੰਭਾਵਿਤ ਤੌਰ ‘ਤੇ ਘੱਟੋ-ਘੱਟ 10,000 ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।

Advertisement
Advertisement
Advertisement
×