ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ: ਪਵਿੱਤਰ-ਹੁਸਨਦੀਪ ਗੈਂਗ ਦੇ 3 ਮੈਂਬਰ ਗ੍ਰਿਫ਼ਤਾਰ, ਅਸਲਾ ਅਤੇ ਫਾਰਚੂਨਰ ਬਰਾਮਦ

12:04 PM Mar 29, 2024 IST
featuredImage featuredImage

ਦਰਸ਼ਨ ਸਿੰਘ ਸੋਢੀ
ਮੁਹਾਲੀ, 29 ਮਾਰਚ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਟਿੰਗ ਸੈੱਲ (ਐੱਸਐੱਸਓਸੀ) ਮੁਹਾਲੀ ਨੇ ਅਮਰੀਕਾ ਅਧਾਰਤ ਚੌੜਾ ਮਧਰੇ ਗੈਂਗ ਦੇ ਪਵਿੱਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਕ ਨੈੱਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ। ਇਹ ਸਫ਼ਲਤਾ ਮੁਹਾਲੀ ਜ਼ਿਲ੍ਹਾ ਪੁਲੀਸ ਵੱਲੋਂ ਇਸੇ ਗਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐੱਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਲੁਕਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਹਾਲ ਹੀ ਵਿੱਚ ਪਵਿੱਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ। ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ. ਏਲੈਂਚੇਜੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ ਐੱਸਐੱਸਓਸੀ ਮੁਹਾਲੀ ਦੀਆਂ ਟੀਮਾਂ ਨੇ ਮੁਹਾਲੀ ਦੇ ਫਲੈਟ, ਜਿੱਥੇ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ। ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ।

Advertisement

Advertisement