ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ

05:27 PM Apr 01, 2024 IST

ਦਰਸ਼ਨ ਸਿੰਘ ਸੋਢੀ
ਮੁਹਾਲੀ, 1 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਪ੍ਰੇਮ ਕੁਮਾਰ ਵੱਲੋਂ ਅੱਜ ਪੰਜਵੀਂ ਦਾ ਨਤੀਜਾ ਐਲਾਨਿਆ ਗਿਆ। ਪੰਜਵੀਂ ਦੀ ਪ੍ਰੀਖਿਆ ਵਿੱਚ ਤਿੰਨ ਲੱਖ 6 ਹਜ਼ਾਰ 431 ਬੱਚੇ ਬੈਠੇ ਸਨ, ਜਿਨ੍ਹਾਂ ਚੋਂ ਤਿੰਨ ਲੱਖ 5 ਹਜ਼ਾਰ 937 ਪਾਸ ਹੋਏ। ਇਹ ਪਾਸ ਪ੍ਰਤੀਸ਼ਤਤਾ 99.84 ਫੀਸਦੀ ਹੈ। ਜਿਹੜੇ ਬੱਚੇ ਇਸ ਪ੍ਰੀਖਿਆ ਵਿੱਚ ਪਾਸ ਨਹੀਂ ਹੋਏ। ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ ਦੋ ਮਹੀਨੇ ਬਾਅਦ ਦੁਬਾਰਾ ਲਈ ਜਾਵੇਗੀ। ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਪੂਰਾ ਨਤੀਜਾ 2 ਅਪਰੈਲ ਨੂੰ ਸਵੇਰੇ 10 ਵਜੇ ਸਿੱਖਿਆ ਬੋਰਡ ਦੀ ਵੈੱਬਸਾਈਟ ਉੱਤੇ ਅਪਲੋਡ ਕੀਤਾ ਜਾਵੇਗਾ।

Advertisement

Advertisement