ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ਕਰਮਚਾਰੀ ਸੰਘ ਧਰਨੇ ’ਤੇ ਡਟਿਆ

08:58 AM Sep 24, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 23 ਸਤੰਬਰ
ਪੰਜਾਬੀ ਯੂਨੀਵਰਸਿਟੀ ਦੇ ਕਲਰਕਾਂ ਅਤੇ ਲੈਬ ਅਟੈਂਡੈਂਟਾਂ ਦੀ ਨਿਯੁਕਤੀ ਸਬੰਧੀ ਮਿਆਦ ਵਿੱਚ ਵਾਧੇ ਤੇ ਉਨ੍ਹਾਂ ਦੀ ਰੋਕੀ ਤਨਖ਼ਾਹ ਜਾਰੀ ਕਰਨ ਸਣੇ ਹੋਰ ਮੰਗਾਂ ਅਤੇ ਮਸਲਿਆਂ ਸਬੰਧੀ ਪੰਜਾਬੀ ’ਵਰਸਿਟੀ ਦੇ ਕਰਮਚਾਰੀ ਸੰਘ ‘ਅ’ ਤੇ ‘ੲ’ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਅੱਜ ਦੂਜੇ ਦਿਨ ਵੀ ਧਰਨਾ ਦਿੱਤਾ ਗਿਆ। ਸ੍ਰੀ ਬਾਗੜੀਆਂ ਨੇ ਇਸ ਮੌਕੇ ’ਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਇਹ ਮੁਲਾਜ਼ਮ ਮਸਲੇ ਜਲਦੀ ਹੱਲ ਨਾ ਕੀਤੇ ਗਏ, ਤਾਂ ਉਹ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਮੀਤ ਪ੍ਰਧਾਨ ਪ੍ਰਕਾਸ਼ ਧਾਲੀਵਾਲ, ਜਰਨਲ ਸਕੱਤਰ ਅਮਰਜੀਤ ਕੌਰ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਖ਼ਜਾਨਚੀ ਨਵਦੀਪ ਸਿੰਘ, ਪ੍ਰਚਾਰ ਸਕੱਤਰ ਉਂਕਾਰ ਸਿੰਘ ਬਾਦਲ ਸਣੇ ਲੱਖੀ ਰਾਮ, ਕਰਨੈਲ ਸਿੰਘ, ਗੁਰਪਿਆਰ ਸਿੰਘ, ਸੰਦੀਪ, ਬੇਅੰਤ ਸਿੰਘ ਆਦਿ ਨੇ ਵਿਚਾਰ ਪੇਸ਼ ਕੀਤੇ।

Advertisement

Advertisement