For the best experience, open
https://m.punjabitribuneonline.com
on your mobile browser.
Advertisement

ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ

07:05 AM Mar 28, 2024 IST
ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਮਾਰਚ
ਸੂਬੇ ਵਿੱਚ ਪਹਿਲੀ ਅਪਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਰਹੀ ਹੈ ਜੋ 31 ਮਈ ਤੱਕ ਕੀਤੀ ਜਾਵੇਗੀ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧ ਵਿਚ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਸਣੇ ਮੁੱਖ ਸਕੱਤਰ ਪੰਜਾਬ ਨਾਲ ਵੀਡੀਓ ਕਾਨਫਰੰਸਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਣਕ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਕਣਕ ਦੀ ਖ਼ਰੀਦ ਦਾ ਮੁੱਲ 2275 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਮੰਡੀ ਇੰਸਪੈਕਟਰਾਂ ਨੂੰ ਹਦਾਇਤ ਕਰਦੇ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਫਗਵਾੜਾ (ਪੱਤਰ ਪ੍ਰੇਰਕ): ਐੱਸਡੀਐੱਮ ਜਸ਼ਨਜੀਤ ਸਿੰਘ ਨੇ ਚੋਣਾਂ ਤੇ ਕਣਕ ਦੀ ਖ਼ਰੀਦ ਸਬੰਧੀ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗਾਂ ਕੀਤੀਆਂ। ਕਣਕ ਦੀ ਖ਼ਰੀਦ ਲਈ ਸਬੰਧਿਤ ਕਰਮੀਆਂ ਨੂੰ ਮੰਡੀਆਂ ਦੀ ਸਫ਼ਾਈ, ਪਾਣੀ ਲਾਈਟਾਂ ਤੇ ਹੋਰ ਜ਼ਰੂਰੀ ਪ੍ਰਬੰਧ ਜਿਵੇਂ ਬਾਰਦਾਨਾ ਤੇ ਟਰਾਂਸਪੋਰਟ ਆਦਿ ਨੂੰ ਤੁਰੰਤ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਦਮਨਪ੍ਰੀਤ ਸਿੰਘ, ਮਾਰਕੀਟ ਕਮੇਟੀ ਤੋਂ ਦਲਬੀਰ ਸਿੰਘ, ਜਸਵਿੰਦਰ ਕੁਮਾਰ, ਪਨਸਪ ਤੋਂ ਬਲਵਿੰਦਰ ਸਿੰਘ, ਸ਼ਿਵਜੀਤ ਸਿੰਘ ਵੀ ਸ਼ਾਮਲ ਸਨ।

Advertisement

Advertisement
Author Image

sukhwinder singh

View all posts

Advertisement
Advertisement
×