For the best experience, open
https://m.punjabitribuneonline.com
on your mobile browser.
Advertisement

ਸਿੱਖਿਆ ਦਾ ਮੰਤਵ ਮਨੁੱਖ ਨੂੰ ਬਿਹਤਰ ਬਣਾਉਣਾ: ਗੋਪਾਲ ਕ੍ਰਿਸ਼ਨ

06:07 AM Nov 30, 2024 IST
ਸਿੱਖਿਆ ਦਾ ਮੰਤਵ ਮਨੁੱਖ ਨੂੰ ਬਿਹਤਰ ਬਣਾਉਣਾ  ਗੋਪਾਲ ਕ੍ਰਿਸ਼ਨ
ਕਾਨਫਰੰਸ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 29 ਨਵੰਬਰ
ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਦੀ ਅਗਵਾਈ ਹੇਠਾਂ ਆਸਟਰੇਲੀਆ ਦੀ ਕਰਟਿਨ ਯੂਨੀਵਰਸਿਟੀ ਪਰਥ ਦੇ ਸਹਿਯੋਗ ਨਾਲ ਕਰਵਾਈ ਗਈ ਕੌਮਾਂਤਰੀ ਕਾਨਫ਼ਰੰਸ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਈ। ਤੀਜੇ ਦਿਨ ਇੱਕ ਆਫਲਾਈਨ ਅਤੇ ਦੋ ਆਨਲਾਈਨ ਅਕਾਦਮਿਕ ਸੈਸ਼ਨ ਕਰਵਾਏ ਗਏ। ਆਈਸੀਐੱਸਐੱਸਆਰ ਸਪਾਂਸਰਡ ਇਸ ਕਾਨਫ਼ਰੰਸ ਦਾ ਵਿਦਾਇਗੀ ਭਾਸ਼ਣ ਦਿੰਦਿਆਂ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਾਰਧਾ ਤੋਂ ਪੁੱਜੇ ਪ੍ਰੋ. ਗੋਪਾਲ ਕ੍ਰਿਸ਼ਨ ਠਾਕੁਰ ਨੇ ਕਿਹਾ ਕਿ ਸਿੱਖਿਆ ਦਾ ਮੰਤਵ ਨੌਕਰੀ ਪ੍ਰਾਪਤ ਕਰਨਾ ਨਹੀਂ ਬਲਕਿ ਸਿੱਖਿਆ ਦਾ ਅਰਥ ਮਨੁੱਖ ਨੂੰ ਬਿਹਤਰ ਬਣਾਉਣਾ ਹੈ।
ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੁੱਜੇ ਪ੍ਰੋ. ਨੰਦਿਤਾ ਸਿੰਘ ਨੇ ਕਿਹਾ ਕਿ ਵਿੱਦਿਆ ਦੇ ਪਰਉਪਕਾਰੀ ਹੋਣ ਦੇ ਸੰਕਲਪ ਨੂੰ ਹਮੇਸ਼ਾ ਚੇਤੇ ਰੱਖਣਾ ਚਾਹੀਦਾ ਹੈ। ਉਨ੍ਹਾਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀ ਸ਼ਲਾਘਾ ਕਰਦਿਆਂ ਇਸ ਵਿੱਚ ਆਧੁਨਿਕ ਅਤੇ ਵਿਰਾਸਤੀ ਤੱਤਾਂ ਦੇ ਸੁਮੇਲ ਨੂੰ ਵਿਦਿਆਰਥੀਆਂ ਦੇ ਵਿਕਾਸ ਲਈ ਲਾਹੇਵੰਦ ਦੱਸਿਆ।
ਡਾਇਰੈਕਟਰ ਕਾਂਸਟੀਚੂਐਂਟ ਕਾਲਜ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਾਇੰਸ, ਟੈਕਨਾਲੋਜੀ, ਗਣਿਤ ਅਤੇ ਸਿੱਖਿਆ ਦੇ ਜਿਸ ਸੰਕਲਪ ਉੱਪਰ ਇਹ ਕਾਨਫ਼ਰੰਸ ਉਲੀਕੀ ਗਈ ਸੀ, ਇਹ ਚਾਰੋਂ ਹੀ ਅਨੁਸ਼ਾਸਨ ਕਿਸੇ ਵੀ ਸਮਾਜ ਦੀ ਤਰੱਕੀ ਲਈ ਵਿਸ਼ੇਸ਼ ਅਹਿਮੀਅਤ ਰਖਦੇ ਹਨ। ਕਰਟਿਨ ਯੂਨੀਵਰਸਿਟੀ ਪਰਥ ਤੋਂ ਪ੍ਰੋ. ਰੇਖਾ ਕੌਲ ਨੇ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਦੋਵੇਂ ਅਦਾਰਿਆਂ ਵੱਲੋਂ ਸਾਂਝੇ ਤੌਰ ’ਤੇ ਅਜਿਹੀਆਂ ਅਕਾਦਮਿਕ ਗਤੀਵਿਧੀਆਂ ਉਲੀਕੀਆਂ ਜਾਣਗੀਆਂ। ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਤਿੰਨੇ ਦਿਨਾਂ ਦਾ ਸਮੁੱਚਾ ਵੇਰਵਾ ਪੇਸ਼ ਕਰਦਿਹਾਂ ਕਿਹਾ ਕਿ ਕਾਨਫ਼ਰੰਸ ਮਿੱਥੇ ਪ੍ਰੋਗਰਾਮਾਂ ਅਨੁਸਾਰ ਸਫਲਤਾ ਪੂਰਵਕ ਨੇਪਰੇ ਚੜ੍ਹੀ ਹੈ। ਸਿੱਖਿਆ ਅਤੇ ਸੂਚਨਾ ਫ਼ੈਕਲਟੀ ਦੇ ਡੀਨ ਪ੍ਰੋ. ਪੁਸ਼ਪਿੰਦਰ ਕੌਰ ਨੇ ਵੀ ਵਿਚਾਰ ਪੇਸ਼ ਕੀਤੇ। ਅੰਤ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਬਲਰਾਜ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ।

Advertisement

Advertisement
Advertisement
Author Image

sukhwinder singh

View all posts

Advertisement