ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਝੇ ਤੇ ਦੁਆਬੇ ’ਚ ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ

09:19 AM Jul 01, 2024 IST
ਜਲੰਧਰ ਵਿੱਚ ਪਏ ਮੀਂਹ ਮਗਰੋਂ ਸੜਕ ’ਤੇ ਭਰੇ ਪਾਣੀ ’ਚੋਂ ਲੰਘਦੇ ਹੋਏ ਵਾਹਨ। -ਫੋਟੋ: ਸਰਬਜੀਤ ਸਿੰਘ

ਆਤਿਸ਼ ਗੁਪਤਾ
ਚੰਡੀਗੜ੍ਹ, 30 ਜੂਨ
ਮਾਝੇ ਤੇ ਦੁਆਬੇ ਇਲਾਕੇ ਵਿੱਚ ਅੱਜ ਕਈ ਥਾਵਾਂ ’ਤੇ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲੀ ਹੈ। ਦੂਜੇ ਪਾਸੇ ਮਾਲਵਾ ਇਲਾਕੇ ਵਿੱਚ ਸਾਰਾ ਦਿਨ ਹੁੰਮਸ ਭਰੀ ਗਰਮੀ ਜਾਰੀ ਰਹੀ। ਮੌਸਮ ਵਿਭਾਗ ਨੇ 1 ਤੇ 2 ਜੁਲਾਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਅੰਮ੍ਰਿਤਸਰ ਤੇ ਪਠਾਨਕੋਟ ਵਿੱਚ ਭਾਰੀ ਮੀਂਹ ਪਿਆ ਹੈ ਜਦਕਿ ਜਲੰਧਰ, ਮੋਗਾ ਤੇ ਗੁਰਦਾਸਪੁਰ ਵਿੱਚ ਕਿਣ-ਮਿਣ ਹੋਈ ਹੈ। ਅੰਮ੍ਰਿਤਸਰ ਵਿੱਚ 24 ਘੰਟਿਆਂ ਦੌਰਾਨ ਸਭ ਤੋਂ ਵੱਧ 47.2 ਐੱਮਐੱਮ ਮੀਂਹ ਪਿਆ ਹੈ। ਮੀਂਹ ਪੈਣ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ ਵੀ ਲੰਘੇ ਦਿਨ ਨਾਲੋਂ 5.2 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਅੱਜ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34.5 ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ ’ਚ 6 ਐੱਮਐੱਮ ਅਤੇ ਮੋਗਾ ਵਿੱਚ ਇਕ ਐੱਮਐੱਮ ਮੀਂਹ ਪਿਆ ਹੈ। ਜਲੰਧਰ, ਗੁਰਦਾਸਪੁਰ, ਚੰਡੀਗੜ੍ਹ ਵਿੱਚ ਕਿਣ-ਮਿਣ ਹੋਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ ਰਹੀ। ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 1 ਤੇ 2 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਵੀ ਕਈ ਵਾਰ ਮੀਂਹ ਪੈ ਸਕਦਾ ਹੈ।

Advertisement

ਜੂਨ ਮਹੀਨੇ ਪੰਜ ਸਾਲ ਬਾਅਦ ਘੱਟ ਮੀਂਹ ਪਿਆ

ਪੰਜਾਬ ’ਚ ਜੂਨ ਮਹੀਨੇ ਵਿੱਚ ਆਮ ਨਾਲੋਂ 46 ਫ਼ੀਸਦ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਜੂਨ ਮਹੀਨੇ ਦੌਰਾਨ ਔਸਤਨ 54.5 ਐੱਮਐੱਮ ਮੀਂਹ ਪੈਂਦਾ ਹੈ, ਪਰ ਇਸ ਵਾਰ ਔਸਤਨ 29.2 ਐੱਮਐੱਮ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 46 ਫ਼ੀਸਦ ਘੱਟ ਹੈ। ਇਸ ਤੋਂ ਪਹਿਲਾਂ ਸਾਲ 2019 ਵਿੱਚ ਔਸਤਨ 24.9 ਐੱਮਐੱਮ ਮੀਂਹ ਪਿਆ ਸੀ, ਉਹ 51 ਫ਼ੀਸਦ ਘੱਟ ਸੀ। ਸਾਲ 2023 ਵਿੱਚ ਆਮ ਨਾਲੋਂ 21 ਫੀਸਦ ਵੱਧ 65.8 ਐੱਮਐੱਮ ਮੀਂਹ ਪਿਆ ਸੀ।

Advertisement
Advertisement
Advertisement