ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਂਹ ਨੇ ਗਰਮੀ ਤੋਂ ਰਾਹਤ ਦਿਵਾਈ

07:13 AM Jul 07, 2024 IST
ਜਲੰਧਰ ਵਿੱਚ ਮੀਂਹ ਮਗਰੋਂ ਇਕਹਿਰੀ ਪੁਲੀ ਹੇਠ ਭਰਿਆ ਪਾਣੀ। -ਫੋਟੋ: ਸਰਬਜੀਤ ਸਿੰਘ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਬੀਤੀ ਦੇਰ ਰਾਤ ਪਏ ਭਰਵੇਂ ਮੀਂਹ ਨੇ ਸ਼ਹਿਰ ਵਿੱਚ ਕਈ ਨੀਵੇਂ ਥਾਵਾਂ ’ਤੇ ਜਲ-ਥਲ ਕਰ ਦਿੱਤਾ ਹੈ। ਭਾਰੀ ਬਾਰਿਸ਼ ਦੇ ਕਾਰਨ ਤਾਪਮਾਨ ਵੀ ਹੇਠਾਂ ਆਇਆ ਹੈ ਅਤੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਬਾਰਿਸ਼ ਦੇ ਕਾਰਨ ਸਮੁੱਚਾ ਮਾਝਾ ਖੇਤਰ ਪ੍ਰਭਾਵਿਤ ਹੋਇਆ ।
ਬੀਤੀ ਰਾਤ ਲਗਪਗ 10 ਵਜੇ ਆਰੰਭ ਹੋਈ ਭਾਰੀ ਬਾਰਿਸ਼ ਦਾ ਇਹ ਸਿਲਸਿਲਾ ਅੱਜ ਸਵੇਰ ਤੱਕ ਜਾਰੀ ਰਿਹਾ। ਲਗਪਗ ਅੱਠ ਤੋਂ 10 ਘੰਟੇ ਪਏ ਮੀਂਹ ਦੇ ਕਾਰਨ ਸ਼ਹਿਰ ਵਿੱਚ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਬਾਰਿਸ਼ ਦੇ ਕਾਰਨ ਤਾਪਮਾਨ ਹੇਠਾਂ ਆਇਆ ਹੈ ਅਤੇ ਲਗਪਗ ਪੰਜ ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਹੇਠਾਂ ਡਿੱਗਾ ਹੈ, ਜਿਸ ਨਾਲ ਆਮ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਗਪਗ 22 .6 ਐੱਮਐੱਮ ਮੀਂਹ ਪਿਆ ਹੈ। ਇਸ ਨਾਲ ਵੱਧ ਤੋਂ ਵੱਧ ਤਾਪਮਾਨ ਵਿੱਚ ਪੰਜ ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 21.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਪਿਛਲੇ 24 ਘੰਟਿਆਂ ਦੌਰਾਨ 37.6 ਐੱਮਐੱਮ ਮੀਹ ਪਿਆ ਹੈ। ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ ਦੇ ਉੱਪਰਲੇ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪਿਆ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਤਰ੍ਹਾਂ ਮੌਸਮ ਵਿਭਾਗ ਨੇ ਭਲਕੇ 7 ਜੁਲਾਈ ਨੂੰ ਵੀ ਪੰਜਾਬ ਵਿੱਚ ਭਾਰੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਹੈ।

Advertisement

ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ

ਜਲੰਧਰ(ਪੱਤਰ ਪ੍ਰੇਰਕ): ਬੀਤੀ ਰਾਤ ਪਏ ਮੀਂਹ ਕਾਰਨ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਕਈ ਥਾਈਂ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋ ਗਿਆ। ਇਕਹਿਰੀ ਪੁਲੀ, ਦੋਮੋਰਿਆ ਪੁਲ, ਮਾਈ ਹੀਰਾ ਗੇਟ, ਦੋਆਬਾ ਕਾਲਜ ਰੋਡ, ਸੋਢਲ ਰੋਡ, ਪੀਏਪੀ ਤੋਂ ਰਾਮਾਂਮੰਡੀ ਚੌਕ, ਲੰਮਾ ਪਿੰਡ ਰੋਡ ’ਤੇ ਹੋਰ ਥਾਂਵਾਂ ’ਤੇ ਪਾਣੀ ਭਰ ਜਾਣ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਤੇ। ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਬਿਜਲੀ ਦੀ ਸਪਲਾਈ ’ਤੇ ਵੀ ਅਸਰ ਪਿਆ। ਕਈ ਥਾਂਵਾਂ ’ਤੇ 5 ਤੋਂ 6 ਘੰਟੇ ਬਿਜਲੀ ਠੱਪ ਰਹੀ। ਮੌਸਮ ਠੀਕ ਹੋਣ ਕਾਰਨ ਲੋਕਾਂ ਨੂੰ ਗਰਮੀ ਰਾਹਤ ਮਿਲੀ।

Advertisement
Advertisement