ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਂਹ ਨੇ ਗਰਮੀ ਤੋਂ ਰਾਹਤ ਦਿਵਾਈ

07:04 AM Jul 20, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਜੁਲਾਈ
ਪਿਛਲੇ ਕਈ ਦਿਨਾਂ ਤੋਂ ਵਧੀ ਗਰਮੀ ਅਤੇ ਹੁੰਮਸ ਵਾਲੇ ਮੌਸਮ ਤੋਂ ਬਾਅਦ ਅੱਜ ਪਏ ਮੀਂਹ ਨੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇੱਕ ਘੰਟਾ ਪਏ ਇਸ ਮੀਂਹ ਕਾਰਨ ਨੀਵੀਆਂ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ। ਪੀਏਯੂ ਦੇ ਮੌਸਮ ਮਾਹਿਰਾਂ ਨੇ ਅਗਲੇ 24 ਘੰਟਿਆਂ ਵਿੱਚ ਬੱਦਲਵਾਈ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਮੌਨਸੂਨ ਸੀਜ਼ਨ ਭਾਵੇਂ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਹੀ ਸ਼ੁਰੂ ਹੋ ਗਿਆ ਸੀ, ਪਰ ਇੱਕ-ਦੋ ਮੀਂਹਾਂ ਤੋਂ ਬਾਅਦ ਲਗਾਤਾਰ ਧੁੱਪ ਨਿਕਲ ਰਹੀ ਸੀ ਜਿਸ ਕਰਕੇ ਗਰਮੀ ਘੱਟ ਹੋਣ ਦੀ ਥਾਂ ਲਗਾਤਾਰ ਵਧ ਰਹੀ ਸੀ। ਸ਼ੁੱਕਰਵਾਰ ਦੁਪਹਿਰ ਸਮੇਂ ਅਚਾਨਕ ਸੰਘਣੀ ਬੱਦਲਵਾਈ ਹੋ ਗਈ ਅਤੇ ਮੀਂਹ ਪੈਣਾ ਸ਼ੁਰੂ ਹੋ ਗਿਆ। ਇੱਕਦਮ ਆਏ ਮੀਂਹ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਣ ਦਾ ਮੌਕਾ ਤੱਕ ਨਾ ਦਿੱਤਾ।
ਇਹ ਮੀਂਹ ਕਰੀਬ 12 ਕੁ ਵਜੇ ਸ਼ੁਰੂ ਹੋਇਆ ਅਤੇ 1 ਵਜੇ ਤੱਕ ਜਾਰੀ ਰਿਹਾ। ਮੀਂਹ ਕਾਰਨ ਨੀਵੀਆਂ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ। ਜਾਣਕਾਰੀ ਮੁਤਾਬਕ ਸਥਾਨਕ ਟਰਾਂਸਪੋਰਟ ਨਗਰ, ਸ਼ਿਵਾਜੀ ਨਗਰ, ਟਿੱਬਾ ਰੋਡ, ਸਮਰਾਲਾ ਚੌਕ ਥਾਵਾਂ ’ਤੇ ਮੀਂਹ ਤੋਂ ਕਈ ਘੰਟੇ ਬਾਅਦ ਤੱਕ ਪਾਣੀ ਖੜ੍ਹਾ ਰਿਹਾ। ਪੀਏਯੂ ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 36.4 ਅਤੇ ਘੱਟ ਤੋਂ ਘੱਟ ਤਾਪਮਾਨ 30.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅੱਜ ਲੁਧਿਆਣਾ ਤੇ ਆਸ-ਪਾਸ 0.8 ਐੱਮਐੱਮ ਮੀਂਹ ਪਿਆ ਹੈ।

Advertisement

Advertisement