ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਂਹ ਨੇ ਕਿਸਾਨਾਂ ਦੀ ਚਿੰਤਾ ਮੁੜ ਵਧਾਈ

07:20 AM Jul 07, 2024 IST
ਘੱਗਰ ਦਰਿਆ ਵਿੱਚ ਮਿੱਟੀ ਨਾਲ ਭਰੇ ਸਾਈਫਨ।

ਪੱਤਰ ਪ੍ਰੇਰਕ
ਗੂਹਲਾ ਚੀਕਾ, 6 ਜੁਲਾਈ
ਹਰਿਆਣਾ ਵਿੱਚ ਮੌਨਸੂਨ ਆਉਣ ਦੀ ਸੂਚਨਾ ਤੋਂ ਹਰਿਆਣਾ ਦੇ ਗੂਹਲਾ ਹਲਕੇ ਦੇ ਕਿਸਾਨਾਂ ਦੀਆਂ ਧੜਕਣਾਂ ਵਧ ਗਈਆਂ ਹਨ। ਪਿਛਲੇ ਸਾਲ ਇਨ੍ਹਾਂ ਦਿਨਾਂ ਵਿੱਚ ਮੀਂਹ ਕਰਕੇ ਆਏ ਹੜ੍ਹ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਸੀ। ਇਸ ਵਾਰ ਵੀ ਕਿਸਾਨਾਂ ਨੂੰ ਇਸੇ ਗੱਲ ਦਾ ਡਰ ਸਤਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਿੰਦਰ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਰਿਆਣਾ ਸਰਕਾਰ ਨੇ ਇੱਥੇ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਵਿੱਚ ਪੈਣ ਵਾਲੇ ਘੱਗਰ ਦਰਿਆ ਦੇ ਸਾਈਫਨਾਂ ਦੀ ਸਫਾਈ ਦਾ ਠੇਕਾ ਦਿੱਤਾ ਸੀ ਪਰ ਜਦੋਂ ਕਿਸਾਨ ਯੂਨੀਅਨ ਨੇ ਠੇਕੇਦਾਰ ’ਤੇ ਮਿੱਟੀ ਵੇਚਣ ਦੇ ਦੋਸ਼ ਲਾਏ ਤਾਂ ਕੁੱਝ ਦਿਨਾਂ ਬਾਅਦ ਹੀ ਉਹ ਕੰਮ ਅਧੂਰਾ ਛੱਡ ਕੇ ਭੱਜ ਗਿਆ।
ਕਿਸਾਨ ਆਗੂ ਨੇ ਕਿਹਾ ਕਿ ਘੱਗਰ ਦਰਿਆ ਦੇ 48 ਸਾਈਫਨ ਹਨ। ਇਨ੍ਹਾਂ ’ਚੋਂ ਜ਼ਿਆਦਾਤਰ ਬੰਦ ਪਏ ਹਨ ਤੇ ਜੇ ਮੀਂਹ ਪੈਂਦਾ ਹੈ ਤਾਂ ਇੱਥੇ ਮੁੜ ਹੜ੍ਹ ਆ ਸਕਦਾ ਹੈ। ਕਿੰਦਰ ਸਿੰਘ ਨੇ ਛੋਟਾ ਟੈਂਡਰ ਦੇਣ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰ ਦੀ ਮਿਲੀਭਗਤ ਕਾਰਨ ਮਿੱਟੀ ਵੇਚਣ ਦਾ ਟੀਚਾ ਪੂਰਾ ਕਰਨ ਲਈ ਹੀ ਛੋਟਾ ਟੈਂਡਰ ਲਾਇਆ ਗਿਆ ਸੀ। ਉਨ੍ਹਾਂ ਇਸ ਮਿੱਟੀ ਘੋਟਾਲੇ ਅਤੇ ਲਾਏ ਗਏ ਛੋਟੇ ਟੈਂਡਰ ਦੇ ਕਾਰਨਾਂ ਦੀ ਜਾਂਚ ਕਰ ਕੇ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਕਿਸਾਨ ਆਗੂ ਕਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਪਿਛਲੇ ਸਾਲ ਆਏ ਹੜ੍ਹ ਦੇ ਬਾਅਦ ਤੋਂ ਹੀ ਘੱਗਰ ਦਰਿਆ ’ਤੇ ਪੱਕੇ ਕੰਕਰੀਟ ਦੇ ਬੰਨ੍ਹ ਬਣਾਉਣ ਦੀ ਮੰਗ ਕਰ ਰਹੇ ਹਨ ਅਤੇ ਇਹ ਮੁੱਦਾ ਵਿਧਾਨ ਸਭਾ ਦੇ ਇੱਕ ਸੈਸ਼ਨ ਵਿੱਚ ਵੀ ਉੱਠਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਮੀਂਹ ਆਉਣ ਤੋਂ ਪਹਿਲਾਂ ਕਿਸਾਨਾਂ ਅਤੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਦੂਰ ਕਰਨੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਜੇ ਇਸ ਵਾਰ ਵੀ ਹੜ੍ਹ ਆ ਗਿਆ ਤਾਂ ਉਨ੍ਹਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਵੇਗਾ।

Advertisement

ਐੱਸਡੀਓ ਨੇ ਦੋਸ਼ ਨਕਾਰੇ

ਸਿੰਚਾਈ ਵਿਭਾਗ ਦੇ ਐੱਸਡੀਓ ਅਜਮੇਰ ਸਿੰਘ ਨੇ ਦੋਸ਼ ਨਕਾਰਦਿਆਂ ਕਿਹਾ ਕਿ ਕੋਈ ਕੁੱਝ ਵੀ ਦੋਸ਼ ਲਾਏ ਪਰ ਸੱਚਾਈ ਇਹ ਹੈ ਕਿ ਬਰਸਾਤ ਦਾ ਮੌਸਮ ਨੇੜੇ ਸੀ ਅਤੇ ਲੋਕ ਸਭਾ ਚੋਣਾਂ ਦੇ ਚੱਲਦੇ ਚੋਣ ਜ਼ਾਬਤਾ ਵੀ ਲਾਗੂ ਹੋਣ ਵਾਲਾ ਸੀ। ਇਸੇ ਕਰਕੇ ਛੋਟਾ ਟੈਂਡਰ ਲਾਇਆ ਗਿਆ ਤਾਂ ਕਿ ਛੇਤੀ ਪਾਣੀ ਦੀ ਨਿਕਾਸੀ ਹੋ ਸਕੇ। ਸਰਕਾਰ ਨੇ ਬਰਸਾਤ ਤੋਂ ਬਾਅਦ ਇੱਥੇ ਕੰਕਰੀਟ ਦੇ ਪੱਕੇ ਬੰਨ੍ਹ ਬਣਾਉਣ ਦੀ ਮਨਜ਼ੂਰੀ ਦਿੱਤੀ ਹੋਈ ਹੈ ਜਿਸ ਨੂੰ ਸਮਾਂ ਆਉਣ ’ਤੇ ਪੂਰਾ ਕੀਤਾ ਜਾਵੇਗਾ।

Advertisement
Advertisement