ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਰਕਸ਼ੀਲ ਸੁਸਾਇਟੀ ਵੱਲੋਂ ਨੌਜਵਾਨ ਦੀ ਹੱਤਿਆ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ

10:13 AM Aug 26, 2024 IST

ਪੱਤਰ ਪ੍ਰੇਰਕ
ਧਾਰੀਵਾਲ, 25 ਅਗਸਤ
ਤਰਕਸ਼ੀਲ ਸੁਸਾਇਟੀ ਪੰਜਾਬ ਨੇ ਥਾਣਾ ਧਾਰੀਵਾਲ ਅਧੀਨ ਪਿੰਡ ਸਿੰਘਪੁਰਾ ਦੇ ਨੌਜਵਾਨ ਸੈਮੂਅਲ ਮਸੀਹ ਦੀ ਭੂਤ ਕੱਢਣ ਦੀ ਆੜ ਹੇਠ ਕੁੱਟ-ਕੁੱਟ ਕੇ ਲਈ ਜਾਨ ਦੀ ਘਟਨਾ ਦੀ ਨਿਖੇਧੀ ਕੀਤੀ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਤੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸੁਸਾਇਟੀ ਨੇ ਪੰਜਾਬ ਵਿੱਚ ਪਾਖੰਡੀ ਬਾਬਿਆਂ, ਤਾਂਤਰਿਕਾਂ ਦੀਆਂ ਅੰਧਵਿਸ਼ਵਾਸ ਫੈਲਾਉਣ ਅਤੇ ਅਖੌਤੀ ਭੂਤ ਪ੍ਰੇਤ ਕੱਢਣ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਉੱਤੇ ਸਖਤ ਪਾਬੰਦੀ ਲਾਉਣ ਲਈ ਪੰਜਾਬ ਸਰਕਾਰ ਤੋਂ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ ਕਰਨ ਦੀ ਵੀ ਮੰਗ ਕੀਤੀ ਹੈ। ਤਰਕਸੀਲ ਸੁਸਾਇਟੀ ਪੰਜਾਬ ਦੇ ਸੂਬਾ ਮੁਖੀ ਮਾਸਟਰ ਰਾਜਿੰਦਰ ਭਦੌੜ ਅਤੇ ਸੂਬਾਈ ਮੀਡੀਆ ਮੁਖੀ ਸੁਮੀਤ ਸਿੰਘ ਅੰਮ੍ਰਿਤਸਰ ਨੇ ਕਿਹਾ ਕਿ ਮੌਜੂਦਾ ਵਿਗਿਆਨ ਦੇ ਯੁੱਗ ਵਿੱਚ ਧਾਰਮਿਕ ਆਸਥਾ ਦੀ ਆੜ ਹੇਠ ਅਖੌਤੀ ਭੂਤ ਪ੍ਰੇਤ ਕੱਢਣ ਦੀਆਂ ਅਜਿਹੀਆਂ ਘਟਨਾਵਾਂ ਜਿੱਥੇ ਭਾਰਤੀ ਸਮਾਜ ਦੇ ਮੱਥੇ ’ਤੇ ਕਲੰਕ ਹਨ ਉੱਥੇ ਹੀ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਦੀਆਂ ਗੈਰਜ਼ਿੰਮੇਵਰਾਨਾ, ਗੈਰ ਵਿਗਿਆਨਕ ਅਤੇ ਲੋਕ ਵਿਰੋਧੀ ਨੀਤੀਆਂ ਦਾ ਸਬੂਤ ਵੀ ਹੈ।

Advertisement

Advertisement
Advertisement