For the best experience, open
https://m.punjabitribuneonline.com
on your mobile browser.
Advertisement

ਤਰਕਸ਼ੀਲ ਸੁਸਾਇਟੀ ਨੇ ‘ਅੰਧ ਵਿਸ਼ਵਾਸ ਰੋਕੂ ਕਾਨੂੰਨ’ ਦੀ ਮੰਗ ਨੂੰ ਚੋਣ ਮੁੱਦੇ ਵਜੋਂ ਉਭਾਰਿਆ

06:29 AM Apr 18, 2024 IST
ਤਰਕਸ਼ੀਲ ਸੁਸਾਇਟੀ ਨੇ ‘ਅੰਧ ਵਿਸ਼ਵਾਸ ਰੋਕੂ ਕਾਨੂੰਨ’ ਦੀ ਮੰਗ ਨੂੰ ਚੋਣ ਮੁੱਦੇ ਵਜੋਂ ਉਭਾਰਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਬਰਨਾਲਾ, 17 ਅਪਰੈਲ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਕਰਨਾਟਕ ਸੂਬਿਆਂ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ‘ਅੰਧਵਿਸ਼ਵਾਸ ਰੋਕੂ ਕਾਨੂੰਨ’ ਲਿਆ ਕੇ ਲਾਗੂ ਕਰਨ ਦੀ ਮੰਗ ਨੂੰ ਚੋਣ ਮਾਹੌਲ ਵਿੱਚ ਸੂਬੇ ਦੇ ਇੱਕ ਮੁੱਦੇ ਵਜੋਂ ਉਭਾਰਿਆ ਜਾ ਰਿਹਾ ਹੈ। ਸੁਸਾਇਟੀ ਦੇ ਬੁਲਾਰੇ ਸੁਮੀਤ ਸਿੰਘ ਅੰਮ੍ਰਿਤਸਰ ਨੇ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਅੰਧ ਵਿਸ਼ਵਾਸਸ ਫੈਲਾ ਕੇ ਉਨ੍ਹਾਂ ਦਾ ਆਰਥਿਕ, ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਪਾਖੰਡੀ ਬਾਬਿਆਂ, ਤਾਂਤਰਿਕਾਂ, ਜੋਤਸ਼ੀਆਂ ਅਤੇ ਪੁੱਛਾਂ ਦੇਣ ਵਾਲਿਆਂ ਸਿਆਣਿਆਂ ਦੀਆਂ ਗ਼ੈਰ ਕਾਨੂੰਨੀ ਕਾਰਵਾਈਆਂ ਉਤੇ ਫੌਰੀ ਨੱਥ ਪਾਉਣ ਲਈ ਅਜਿਹੇ ਕਾਨੂੰਨ ਦੀ ਸਖ਼ਤ ਜ਼ਰੂਰਤ ਹੈ। ਸੂਬਾਈ ਜਥੇਬੰਦਕ ਮੁਖੀ ਰਾਜਿੰਦਰ ਭਦੌੜ ਤੇ ਕਾਨੂੰਨ ਵਿਭਾਗ ਦੇ ਮੁਖੀ ਜਸਵਿੰਦਰ ਫਗਵਾੜਾ ਨੇ ਕਿਹਾ ਕਿ ਪੰਜਾਬ ਵਿੱਚ ਥਾਂ-ਥਾਂ ਦੁਕਾਨਾਂ ਖੋਲ੍ਹ ਕੇ ਬੈਠੇ ਪਾਖੰਡੀ ਬਾਬੇ, ਤਾਂਤਰਿਕ, ਸਾਧ, ਜੋਤਸ਼ੀ ਅਤੇ ਚੌਂਕੀਆਂ ਲਗਾ ਕੇ ਪੁੱਛਾਂ ਦੇਣ ਵਾਲੇ ਅਖੌਤੀ ਸਿਆਣੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਹਨ। ਸੁਸਾਇਟੀ ਆਗੂਆਂ ਕਿਹਾ ਕਿ ਲੰਘੇ ਸਮੇਂ ਉਨ੍ਹਾਂ ਦੀ ਸੰਸਥਾ ਵੱਲੋਂ ਵੱਖ-ਵੱਖ ਮੰਤਰੀਆਂ, ਵਿਧਾਇਕਾਂ, ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਾਨੂੰਨ ਦੇ ਖਰੜੇ ਸਣੇ ਮੰਗ ਪੱਤਰ ਸੌਂਪਣ ਦੇ ਬਾਵਜੂਦ ਅਜੇ ਤੱਕ ਕਿਸੇ ਸਿਆਸੀ ਪਾਰਟੀ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਸੁਸਾਇਟੀ ਨੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਅਤੇ ਸਾਰੇ ਵਿਧਾਇਕਾਂ ਸਣੇ ਸਮੂਹ ਸਿਆਸੀ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਅੰਧਵਿਸ਼ਵਾਸ ਫੈਲਾਉਣ ਅਤੇ ਲੋਕਾਂ ਦਾ ਸ਼ੋਸ਼ਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਲਈ ਅੰਧਵਿਸ਼ਵਾਸ ਰੋਕੂ ਕਾਨੂੰਨ ਲਾਗੂ ਕੀਤਾ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×