ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਰਕਸ਼ੀਲ ਸੁਸਾਇਟੀ ਨੇ ਦੇਸੀ ਨੁਸਖਿਆਂ ਨਾਲ ਕੈਂਸਰ ਠੀਕ ਹੋਣ ਦਾ ਦਾਅਵਾ ਨਕਾਰਿਆ

07:35 AM Nov 27, 2024 IST
ਬਰਨਾਲਾ ਵਿਚ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਤਰਕਸ਼ੀਲ ਆਗੂ। -ਫੋਟੋ: ਬੱਲੀ

ਖੇਤਰੀ ਪ੍ਰਤੀਨਿਧ
ਬਰਨਾਲਾ, 26 ਨਵੰਬਰ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਕੈਂਸਰ ਰੋਗ ਨੂੰ ਦੇਸੀ ਇਲਾਜ ਦੇ ਕੁਝ ਨੁਸਖ਼ਿਆਂ, ਖਾਣ-ਪੀਣ ਦੇ ਪ੍ਰਹੇਜ਼ ਅਤੇ ਜੀਵਨ ਸ਼ੈਲੀ ਰਾਹੀਂ ਸਿਹਤਯਾਬ ਹੋਣ ਦੇ ਗ਼ੈਰ ਵਿਗਿਆਨਕ ਦਾਅਵੇ ਨੂੰ ਖਾਰਜ ਕਰਦਿਆਂ ਇਸ ਦੀ ਤੱਥਾਂ ਸਹਿਤ ਡਾਕਟਰੀ ਪ੍ਰਮਾਣਿਕਤਾ ਸਿੱਧ ਕਰਨ ਦੀ ਚੁਣੌਤੀ ਦਿੱਤੀ ਹੈ ਅਤੇ ਸਿਹਤ ਮੰਤਰਾਲੇ ਨੂੰ ਇਸ ਦਾ ਗੰਭੀਰ ਨੋਟਿਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਹੈ ਤਰਕਸ਼ੀਲ ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਬਲਬੀਰ ਲੌਂਗੋਵਾਲ, ਰਾਜਪਾਲ ਬਠਿੰਡਾ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਕਿਹਾ ਕਿ ਆਧੁਨਿਕ ਡਾਕਟਰੀ ਇਲਾਜ ਪ੍ਰਣਾਲੀ ਵਿੱਚ ਡੇਅਰੀ ਉਤਪਾਦ ਤੇ ਖੰਡ ਨਾ ਖਾਣ ਅਤੇ ਹਲਦੀ ਤੇ ਨਿੰਮ ਦਾ ਸੇਵਨ ਕਰਨ ਨਾਲ ਚੌਥੀ ਸਟੇਜ ਦੇ ਲਾਇਲਾਜ ਕੈਂਸਰ ਨੂੰ ਖ਼ਤਮ ਕਰਨ ਦੇ ਦਾਅਵੇ ਦੀ ਕੋਈ ਵਿਗਿਆਨਕ ਅਤੇ ਮੈਡੀਕਲ ਪ੍ਰਮਾਣਿਕ ਸੱਚਾਈ ਮੌਜੂਦ ਨਹੀਂ ਹੈ ਅਤੇ ਇੱਕ ਨਾਮਵਰ ਸਿਆਸਤਦਾਨ ਵੱਲੋਂ ਪੂਰੀ ਗ਼ੈਰ ਜ਼ਿੰਮੇਵਾਰੀ ਦਾ ਸਬੂਤ ਦਿੰਦੇ ਹੋਏ ਅਜਿਹਾ ਗ਼ੈਰ ਵਿਗਿਆਨਕ ਦਾਅਵਾ ਕਰਨਾ ਜਿੱਥੇ ਸਮਾਜ ਲਈ ਬੇਹੱਦ ਖਤਰਨਾਕ ਹੈ, ਉਥੇ ਹੀ ਡਰੱਗਜ਼ ਤੇ ਮੈਜਿਕ ਰੈਮੇਡੀਜ਼ ਇਤਰਾਜ਼ਯੋਗ ਇਸ਼ਤਿਹਾਰਬਾਜ਼ੀ ਕਾਨੂੰਨ 1954 ਦੀ ਸਿੱਧੀ ਉਲੰਘਣਾ ਵੀ ਹੈ। ਤਰਕਸ਼ੀਲ ਆਗੂਆਂ ਨੇ ਦੱਸਿਆ ਕਿ ਟਾਟਾ ਕੈਂਸਰ ਮੈਮੋਰੀਅਲ ਹਸਪਤਾਲ ਅਤੇ ਏਮਸ ਦੇ ਮਾਹਿਰ ਡਾਕਟਰਾਂ ਨੇ ਵੀ ਇਕ ਵਿਸ਼ੇਸ਼ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਮੌਜੂਦਾ ਡਾਕਟਰੀ ਇਲਾਜ ਪ੍ਰਣਾਲੀ ਵਿੱਚ ਕੋਈ ਵੀ ਅਜਿਹਾ ਕੋਈ ਵੀ ਕਲੀਨੀਕਲ ਡੇਟਾ ਨਹੀਂ ਹੈ ਜੋ ਅਜਿਹੇ ਦੇਸੀ ਨੁਸਖਿਆਂ ਨੂੰ ਕੈਂਸਰ ਵਿਰੋਧੀ ਏਜੰਟ ਵਜੋਂ ਵਰਤਣ ਦੀ ਸਿਫ਼ਾਰਸ਼ ਕਰਦਾ ਹੋਵੇ।

Advertisement

Advertisement