For the best experience, open
https://m.punjabitribuneonline.com
on your mobile browser.
Advertisement

ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮ ਹੋਣਗੇ ਪੱਕੇ

08:35 AM Mar 16, 2024 IST
ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮ ਹੋਣਗੇ ਪੱਕੇ
ਵਿੱਤ ਮੰਤਰੀ ਹਰਪਾਲ ਚੀਮਾ ਨਾਲ ਚਰਚਾ ਕਰਦੇ ਹੋਏ ਕੱਚੇ ਦਫ਼ਤਰੀ ਮੁਲਾਜ਼ਮ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਮਾਰਚ
ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਕਰਮਚਾਰੀਆਂ ਨੂੰ ਪੱਕੇ ਹੋਣ ਦੀ ਆਸ ਬੱਝ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਾਂ ਨੂੰ ਜਾਇਜ਼ ਦੱਸਦਿਆਂ ਭਰੋਸਾ ਦਿੱਤਾ ਕਿ ਕੱਚੇ ਅਧਿਆਪਕਾਂ ਵਾਂਗ ਦਫ਼ਤਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ। ਸਰਵ ਸਿੱਖਿਆ ਅਭਿਆਨ ਦਫ਼ਤਰੀ/ ਮਿਡ-ਡੇਅ-ਮੀਲ ਕਰਮਚਾਰੀ ਯੂਨੀਅਨ ਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਰਮੇਸ਼ ਸਹਾਰਨ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ ਆਦਿ ਨੇ ਦੱਸਿਆ ਕਿ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਸਹਿਮਤੀ ਬਣ ਗਈ ਹੈ। ਦਫ਼ਤਰੀ ਸਟਾਫ਼ ਨੂੰ ਪੱਕੇ ਹੋਣ ਸਬੰਧੀ ਨਿਯੁਕਤੀ ਪੱਤਰ ਨਾ ਮਿਲਣ ਕਰਕੇ ਉਹ ਸਿੱਖਿਆ ਭਵਨ ਦੇ ਬਾਹਰ ਪੱਕਾ ਮੋਰਚਾ ਲਾਈ ਬੈਠੇ ਸਨ।
ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਕੱਚੇ ਦਫ਼ਤਰੀ ਸਟਾਫ਼ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਲੰਮੀ ਚਰਚਾ ਉਪਰੰਤ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਵੀ ਰੈਗੂਲਰ ਕਰਨ ’ਤੇ ਸਹਿਮਤੀ ਬਣੀ। ਵਿੱਤ ਮੰਤਰੀ ਨੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਤੁਰੰਤ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ ਤੇ ਨਾਲ ਹੀ ਤਨਖ਼ਾਹ ਵਿੱਚ ਕਟੌਤੀ ਬੰਦ ਕੀਤੀ ਜਾਵੇ। ਮੀਟਿੰਗ ਤੋਂ ਬਾਅਦ ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਧਰਨੇ ’ਤੇ ਬੈਠੇ ਦਫ਼ਤਰੀ ਮੁਲਾਜ਼ਮਾਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਪੂਰੇ ਮਾਮਲੇ ਤੋਂ ਜਾਣੂ ਕਰਵਾਇਆ। ਜਿਸ ਨੂੰ ਧਰਨਾਕਾਰੀਆਂ ਨੇ ਸੰਘਰਸ਼ ਦੀ ਜਿੱਤ ਦੱਸਦਿਆਂ ਸੰਘਰਸ਼ ਮੁਲਤਵੀ ਕਰਨ ਦਾ ਐਲਾਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×