ਆਰਬੀਆਈ ਵੱਲੋਂ ਚਾਲੂ ਵਿੱਤੀ ਵਰ੍ਹੇ ਲਈ ਵਿਕਾਸ ਦਰ ਦਾ ਅਨੁਮਾਨ 7.2 ਫੀਸਦ ’ਤੇ ਕਾਇਮ
02:43 PM Oct 09, 2024 IST
ਮੁੰਬਈ, 9 ਅਕਤੂਬਰ
ਭਾਰਤੀ ਰਿਜ਼ਰਵ ਬੈਂਕ ਨੇ ਉਪਭੋਗਤਾ ਮੰਗ ਤੇ ਨਿਵੇਸ਼ ਬਿਹਤਰ ਰਹਿਣ ਦੀ ਸੰਭਾਵਨਾ ਵਿਚਾਲੇ ਚਾਲੂ ਵਿੱਤੀ ਵਰ੍ਹੇ 2024-25 ਲਈ ਆਪਣੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਦੇ ਵਾਧੇ ਦੇ ਅਨੁਮਾਨ ਨੂੰ 7.2 ਫੀਸਦ ’ਤੇ ਕਾਇਮ ਰੱਖਿਆ ਹੈ। ਹਾਲਾਂਕਿ, ਕੇਂਦਰੀ ਬੈਂਕ ਨੇ ਦੂਜੀ ਤਿਮਾਹੀ ਦੀ ਆਪਣੀ ਵਾਧਾ ਦਰ ਦੇ ਅਨੁਮਾਨ ਨੂੰ 7.2 ਫੀਸਦ ਤੋਂ ਘਟਾ ਕੇ 7 ਫੀਸਦ ਕਰ ਦਿੱਤਾ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਚਾਲੂ ਵਿੱਤੀ ਵਰ੍ਹੇ ਦੀ ਦੋ ਮਹੀਨਿਆਂ ਬਾਅਦ ਆਉਣ ਵਾਲੀ ਚੌਥੀ ਮੁਦਰਾ ਨੀਤੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਵਿੱਚ ਅਰਥਚਾਰੇ ਦੀ ਵਾਧਾ ਦਰ 6.7 ਫੀਸਦ ਰਹੀ। ਪਹਿਲਾਂ ਇਸ ਦੇ 7.1 ਫੀਸਦ ਰਹਿਣ ਦਾ ਅਨੁਮਾਨ ਲਾਇਆ ਗਿਆ ਸੀ। ਇਸ ਤੋਂ ਇਲਾਵਾ ਆਰਬੀਆਈ ਨੇ ਚਾਲੂ ਵਿੱਤੀ ਵਰ੍ਹੇ ਦੀ ਤੀਜੀ ਤੇ ਚੌਥੀ ਤਿਮਾਹੀ ਦੀ ਆਪਣੀ ਵਾਧਾ ਦਰ ਦੇ ਅਨੁਮਾਨ ਨੂੰ ਕ੍ਰਮਵਾਰ 7.3 ਤੇ 7.2 ਫੀਸਦ ਤੋਂ ਵਧਾ ਕੇ 7.4 ਕਰ ਦਿੱਤਾ ਹੈ। -ਪੀਟੀਆਈ
Advertisement
Advertisement