ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੀ ਹਾਰ ਦੇ ਕਾਰਨ ਲੱਭੇ ਜਾਣਗੇ: ਬੁੱਧਰਾਮ

07:55 AM Jun 06, 2024 IST
ਪ੍ਰਿੰਸੀਪਲ ਬੁੱਧਰਾਮ

ਪੱਤਰ ਪ੍ਰੇਰਕ
ਮਾਨਸਾ, 5 ਜੂਨ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮਾਨਸਾ ਜ਼ਿਲ੍ਹੇ ਦੇ ਬੁੱਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਪਾਰਟੀ ਦੀ 10 ਲੋਕ ਸਭਾ ਹਲਕਿਆਂ ਵਿੱਚ ਹਾਰ ਨੂੰ ਸਵੀਕਾਰ ਕਰਦਿਆਂ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਸਖ਼ਤ ਮੁਕਾਬਲੇ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਲੋਕ ਸਭਾ ਉਮੀਦਵਾਰਾਂ ਨੇ ਵੱਡੀ ਜਿੱਤ ਹਾਸਲ ਕੀਤੀ ਹੈ, ਪਰ ਪਾਰਟੀ ਨੂੰ ਹੋਈ ਹਾਰ ਦਾ ਕਾਰਨ ਲੱਭਣ ਲਈ ਬਕਾਇਦਾ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇਸ ਨੂੰ ਗੰਭੀਰਤਾ ਨਾਲ ਲੈ ਕੇ ਹੇਠਲੇ ਪੱਧਰ ਤੱਕ ਪੜਤਾਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਹਲਕੇ ਵਿੱਚ ਜਾ ਕੇ ਰੈਲੀਆਂ ਅਤੇ ਪ੍ਰਚਾਰ ਕੀਤਾ ਗਿਆ ਪਰ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਵੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਸਿੰਘ ਭੁੱਲਰ, ਜਗਦੀਪ ਸਿੰਘ ਕਾਕਾ ਬਰਾੜ, ਸ਼ੈਰੀ ਕਲਸੀ ਅਤੇ ਪੱਪੀ ਪਰਾਸ਼ਰ ਦੇ ਚੋਣ ਹਾਰਨ ਦੇ ਕਾਰਨਾਂ ਨੂੰ ਲੱਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ ਉੱਤੇ ਜੋ ਬੇਲੋੜੇ ਪ੍ਰਚਾਰ ਕੀਤੇ ਜਾ ਰਹੇ ਹਨ, ਉਹ ਬਿਲਕੁਲ ਫਾਲਤੂ ਅਤੇ ਇੱਕ ਪਾਸੜ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਈ ਹੈ ਅਤੇ ਬਹੁਤ ਸਾਰੇ ਹਲਕਿਆਂ ਵਿੱਚ ਵਿਰੋਧੀਆਂ ਦੇ ਇਕੱਠੇ ਹੋਣ ਦੇ ਬਾਵਜੂਦ ਜਿੱਤਾਂ ਹਾਸਲ ਕੀਤੀਆਂ ਹਨ।
ਸ੍ਰੀ ਬੁੱਧਰਾਮ ਨੇ ਕਿਹਾ ਕਿ ਪਾਰਟੀ ਵੱਲੋਂ ਸਾਰੇ ਵਿਧਾਇਕਾਂ ਅਤੇ ਵਜ਼ੀਰਾਂ ਤੋਂ ਆਪੋ-ਆਪਣੇ ਹਲਕਿਆਂ ਦੀ ਰਿਪੋਰਟ ਮੰਗ ਲਈ ਗਈ ਹੈ ਅਤੇ ਜਿੱਥੇ ਕਿਤੇ ਪਾਰਟੀ ਨੂੰ ਲੋਕਾਂ ਵਿੱਚ ਕੀਤੇ ਕੰਮਾਂ ਜਾ ਕੇ ਦੱਸਣ ਦੀ ਲੋੜ ਪਈ ਤਾਂ ਬਾਕਾਇਦਾ ਇਸ ਸਬੰਧੀ ਹਰ ਵਿਧਾਨ ਸਭਾ ਹਲਕੇ ਵਿੱਚ ਇਸ ਦੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਨੂੰ ਆਮ ਆਦਮੀ ਪਾਰਟੀ ਦੇ ਨਾਲ ਸਨ ਅਤੇ ਹੁਣ ਵੀ ਲੋਕ ਪਾਰਟੀ ਤੋਂ ਬਾਹਰ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਇੱਕੋ-ਇੱਕ ਨੁਕਾਤੀ ਪ੍ਰੋਗਰਾਮ ਕੇਂਦਰ ਦੀ ਮੋਦੀ ਸਰਕਾਰ ਨੂੰ ਹਰਾਉਣਾ ਸੀ ਅਤੇ ਪਾਰਟੀ ਵੱਲੋਂ ਸਾਰਾ ਜ਼ੋਰ ਲਾ ਕੇ ਅਤੇ ਯਤਨ ਕਰ ਕੇ ਭਾਜਪਾ ਨੂੰ ਪੰਜਾਬ ਸਣੇ ਚੰਡੀਗੜ੍ਹ ਵਿਚੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

Advertisement

Advertisement
Advertisement