ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਗ਼ੀ ਧੜੇ ਵੱਲੋਂ ਸੁਖਬੀਰ ਬਾਦਲ ਉੱਤੇ ‘ਤੱਕੜੀ’ ਛੱਡ ਕੇ ਭੱਜਣ ਦਾ ਦੋਸ਼

08:21 AM Jul 02, 2024 IST
ਬੀਬੀ ਸੁਰਜੀਤ ਕੌਰ ਨਾਲ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਗੁਰਪ੍ਰਤਾਪ ਸਿੰਘ ਵਡਾਲਾ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਜੁਲਾਈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਅੱਗੇ ਪੇਸ਼ ਹੋ ਕੇ ਆਪਣੀਆਂ ਗਲਤੀਆਂ ਲਈ ਮੁਆਫ਼ੀ ਮੰਗਣ ਦਾ ਪੱਤਰ ਦੇਣ ਉਪਰੰਤ ਅਕਾਲੀ ਦਲ ਦੇ ਕਰੀਬ 18 ਬਾਗ਼ੀ ਆਗੂ ਸਿੱਧਾ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ। ਬਾਗ਼ੀ ਆਗੂਆਂ ਨੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਹੀ ‘ਤੱਕੜੀ’ ਛੱਡ ਕੇ ਚੋਣ ਮੈਦਾਨ ’ਚੋਂ ਭੱਜ ਗਏ ਹਨ।
ਇਸ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ਦੀ ਲਾਜ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਅਸਲੀ ਵਾਰਿਸਾਂ ਨੇ ਰੱਖੀ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਸੁਰਜੀਤ ਕੌਰ ਨੂੰ ਚੋਣ ਮੈਦਾਨ ’ਚ ਉਤਾਰ ਕੇ ਵਿਰੋਧ ਕਰਨਾ, ਕੁਰਬਾਨੀਆਂ ਵਾਲੇ ਪਰਿਵਾਰ ਨੂੰ ਪਿੱਠ ਦਿਖਾਉਣਾ ਹੈ। ਅਕਾਲੀ ਆਗੂਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਪੰਜਾਬ ਦੀ ਰਾਜਨੀਤੀ ਨੂੰ ਮੋੜਾ ਦੇਣ ਲਈ ਸਰਮਾਏਦਾਰਾਂ ਦੀ ਥਾਂ ਬੀਬੀ ਸੁਰਜੀਤ ਕੌਰ ਵਰਗੀ ਪੰਥ ਦੀ ਨਿਮਾਣੀ ਸੇਵਾਦਾਰ ਦੇ ਹੱਕ ਵਿੱਚ ਫ਼ਤਵਾ ਦੇਣਾ ਚਾਹੀਦਾ ਹੈ। ਇਨ੍ਹਾਂ ਆਗੂਆਂ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪਰਵਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਚਰਨਜੀਤ ਸਿੰਘ ਬਰਾੜ, ਬੀਬੀ ਪਰਮਜੀਤ ਕੌਰ ਲਾਡਰਾਂ, ਭਾਈ ਮਨਜੀਤ ਸਿੰਘ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਦਿਆਲ ਕੌਰ, ਯੂਥ ਆਗੂ ਰਾਜਪਾਲ ਸਿੰਘ ਆਦਿ ਨੇ ਚੋਣ ਪ੍ਰਚਾਰ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ।

Advertisement

Advertisement
Advertisement