ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸੁਧਾਰ’ ਵਾਲਿਆਂ ਨੇ ਕਦੇ ਅਕਾਲੀ ਦਲ ਦਾ ਭਲਾ ਨਹੀਂ ਸੋਚਿਆ: ਸ਼ਰਮਾ

06:21 AM Sep 19, 2024 IST
ਅਕਾਲੀ ਵਰਕਰਾਂ ਨੂੰ ਲਾਲੜੂ ਵਿੱਚ ਸੰਬੋਧਨ ਕਰਦੇ ਹੋਏ ਐਨਕੇ ਸ਼ਰਮਾ।

ਸਰਬਜੀਤ ਸਿੰਘ ਭੱਟੀ
ਲਾਲੜੂ, 18 ਸਤੰਬਰ
ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਸਰਕਲ ਲਾਲੜੂ ਅਤੇ ਹੰਡੇਸਰਾ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਚ ਸੁਧਾਰ ਕਰਨ ਦੇ ਨਾਂ ’ਤੇ ਪਾਰਟੀ ਨੂੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਨੇ ਕਦੇ ਵੀ ਪਾਰਟੀ ਦਾ ਭਲਾ ਨਹੀਂ ਸੋਚਿਆ।
ਸ੍ਰੀ ਸ਼ਰਮਾ ਨੇ ਕਿਹਾ ਕਿ ਜਥੇਦਾਰ ਟੌਹੜਾ ਦਾ 100ਵਾਂ ਜਨਮ ਦਿਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿੱਚ ਮਨਾਇਆ ਜਾਵੇਗਾ। ਇਸ ਲਈ 22 ਸਤੰਬਰ ਨੂੰ ਆਖੰਡ ਪਾਠ ਆਰੰਭ ਹੋਣਗੇ ਤੇ 24 ਨੂੰ ਭੋਗ ਮਗਰੋਂ ਕੀਰਤਨ ਦੀਵਾਨ ਸਜਾਏ ਜਾਣਗੇ ਤੇ ਪੰਥਕ ਵਿਚਾਰਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦਾ ਮਕਸਦ ਨਵੀਂ ਪੀੜ੍ਹੀ ਨੂੰ ਇਤਿਹਾਸ ਤੇ ਪੰਥਕ ਸ਼ਖ਼ਸੀਅਤਾਂ ਤੋਂ ਜਾਣੂ ਕਰਵਾਉਣਾ ਹੈ।
ਇਸ ਮੌਕੇ ਉਨ੍ਹਾਂ ਸ੍ਰੀ ਟੌਹੜਾ ਦਾ ਜਨਮ ਦਿਹਾੜਾ ਮਨਾਉੁਣ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਤੇ 24 ਸਤੰਬਰ ਨੂੰ ਵੱਡੀ ਗਿਣਤੀ ਵਿਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਪਹੁੰਚਣ ਦੀ ਅਪੀਲ ਕੀਤੀ।

Advertisement

Advertisement