ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤਰੀ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

11:14 AM Oct 11, 2024 IST
ਖੇਤਰੀ ਯੁਵਕ ਮੇਲੇ ਦੌਰਾਨ ਜੇਤੂ ਟੀਮਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 10 ਅਕਤੂਬਰ
ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਨਿਗਰਾਨੀ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਖੇਤਰੀ ਯੁਵਕ ਮੇਲੇ ਦੇ ਦੂਸਰੇ ਦਿਨ ਵੱਖ ਵੱਖ ਕਾਲਜਾਂ ਵੱਲੋਂ ਤਿਆਰ ਕੀਤੇ ਨਾਟਕ, ਮਿਮਿਕਰੀ, ਪੱਛਮੀ ਸੋਲੋ ਇੰਸਟਰੂਮੈਂਟ, ਪੱਛਮੀ ਸੋਲੋ ਗਾਇਨ, ਪੱਛਮੀ ਸਮੂਹ ਗਾਇਨ, ਕਲਾਸੀਕਲ ਇੰਸਟਰੂਮੈਂਟ ਅਤੇ ਹੋਰ ਆਈਟਮਾਂ ਦੇ ਮੁਕਾਬਲੇ ਕਰਵਾਏ ਗਏ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਦੂਸਰੇ ਦਿਨ ਦਾ ਉਦਘਾਟਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਡੀਸੀ ਸੰਦੀਪ ਰਿਸ਼ੀ, ਡਾ. ਬੱਬੂ ਤੀਰ ਮੈਂਬਰ ਪੀਪੀਐੱਸਸੀ ਅਤੇ ਫ਼ਿਲਮੀ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਸ਼ਮੂਲੀਅਤ ਕੀਤੀ।
ਪ੍ਰਿੰਸੀਪਲ ਡਾ. ਅਮਨਦੀਪ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਹਿਣ ਉਪਰੰਤ ਗੁਲਦਸਤੇ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਦੂਜੇ ਦਿਨ ਪੱਛਮੀ ਸੋਲੋ ਇੰਸਟਰੂਮੈਂਟ ਵਾਦਨ ਦੇ ਮੁਕਾਬਲੇ ਵਿੱਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਪਹਿਲਾ, ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਦੂਜਾ ਅਤੇ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਵੈਸਟਰਨ ਸੋਲੋ ਸੌਂਗ ਵਿੱਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਪਹਿਲਾ, ਤਾਰਾ ਵਿਵੇਕ ਕਾਲਜ ਗੱਜਣ ਮਾਜਰਾ ਨੇ ਦੂਜਾ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਤੀਜਾ ਸਥਾਨ ਹਾਸਿਲ ਕੀਤਾ।
ਵੈਸਟਰਨ ਗਰੁੱਪ ਸੌਂਗ ਵਿੱਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਪਹਿਲਾ, ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਦੂਜਾ ਅਤੇ ਤਾਰਾ ਵਿਵੇਕ ਕਾਲਜ ਗੱਜਣ ਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ। ਕਲਾਸੀਕਲ ਇੰਸਟਰੂਮੈਂਟ ਨਾਨ-ਪ੍ਰਕਾਸ਼ਨ ਵਿੱਚ ਸਰਕਾਰੀ ਰਣਬੀਰ ਕਾਲਜ ਨੇ ਪਹਿਲਾ ਅਤੇ ਰਿਪੁਦਮਨ ਕਾਲਜ ਨਾਭਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਫੋਕ-ਆਰਕੈਸਟਰਾ ਵਿੱਚ ਰਣਬੀਰ ਕਾਲਜ ਨੇ ਪਹਿਲਾ ਸਥਾਨ ਹਾਸਲ ਕੀਤਾ। ਇਕਾਂਗੀ ਨਾਟਕ ਵਿੱਚ ਸਰਕਾਰੀ ਕਾਲਜ ਸੁਨਾਮ ਨੇ ਪਹਿਲਾ, ਅਕਾਲ ਕਾਲਜ ਮਸਤੂਆਣਾ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਮਿਮਿਕਰੀ ਦੇ ਮੁਕਾਬਲਿਆਂ ਵਿੱਚ ਮਸਤੂਆਣਾ ਕਾਲਜ ਦੀ ਝੰਡੀ ਰਹੀ।

Advertisement

Advertisement