ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਮੁਲਤਵੀ

07:38 AM Sep 07, 2024 IST

ਮੁੰਬਈ:

Advertisement

ਅਦਾਕਾਰਾ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਉਸ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫਿਲਮ ਅੱਜ ਰਿਲੀਜ਼ ਹੋਣੀ ਸੀ ਪਰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਵੱਲੋਂ ਸਰਟੀਫਿਕੇਟ ਜਾਰੀ ਨਾ ਹੋਣ ਕਾਰਨ ਅੱਜ ਰਿਲੀਜ਼ ਨਾ ਹੋ ਸਕੀ। ਕੰਗਨਾ ਨੇ ਐਕਸ ’ਤੇ ਲਿਖਿਆ, ‘ਮੈਂ ਭਰੇ ਮਨ ਨਾਲ ਐਲਾਨ ਕਰਦੀ ਹਾਂ ਕਿ ਮੇਰੇ ਨਿਰਦੇਸ਼ਨ ਹੇਠ ਤਿਆਰ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਸੀਂ ਹਾਲੇ ਵੀ ਸੈਂਸਰ ਬੋਰਡ ਤੋਂ ਸਰਟੀਫਿਕੇਟ ਦਾ ਇੰਤਜ਼ਾਰ ਕਰ ਰਹੇ ਹਾਂ, ਨਵੀਂ ਰਿਲੀਜ਼ ਤਰੀਕ ਦਾ ਐਲਾਨ ਜਲਦੀ ਕੀਤਾ ਜਾਵੇਗਾ, ਤੁਹਾਡੇ ਸਬਰ ਲਈ ਧੰਨਵਾਦ।’ ਇਹ ਫਿਲਮ ਵਿਵਾਦਾਂ ਵਿੱਚ ਘਿਰੀ ਹੋਈ ਹੈ, ਜਿਸ ਦਾ ਕਈ ਸਿੱਖ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਇਸ ਮਾਮਲੇ ਦੀ ਸੁਣਵਾਈ ਬੰਬੇ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਤੇ ਅਦਾਲਤ ਨੇ ਸੀਬੀਐੱਫਸੀ ਨੂੰ 18 ਸਤੰਬਰ ਤੱਕ ਫੈਸਲਾ ਲੈਣ ਲਈ ਵੀ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਸਤੰਬਰ ਨੂੰ ਹੋਵੇਗੀ। -ਏਐੱਨਆਈ

Advertisement
Advertisement