For the best experience, open
https://m.punjabitribuneonline.com
on your mobile browser.
Advertisement

ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ

07:58 AM Jul 13, 2023 IST
ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ
Advertisement

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਜੰਗੀ ਪੱਧਰ ’ਤੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਕਾਰਜ ਚਲਾਉਣ ਲਈ ਲਈ ਕਿਸ਼ਤੀਆਂ ਵੀ ਦਿੱਤੀਆਂ ਗਈਆਂ ਹਨ ਜਨਿ੍ਹਾਂ ਵਿੱਚ ਪਟਿਆਲਾ ਜ਼ਿਲ੍ਹੇ ਨੂੰ 21 ਕਿਸ਼ਤੀਆਂ, ਰੂਪਨਗਰ ਨੂੰ 24, ਮੁਹਾਲੀ ਨੂੰ 5, ਫਤਹਿਗੜ੍ਹ ਸਾਹਬਿ ’ਚ 4 ਅਤੇ ਫਿਰੋਜ਼ਪੁਰ ਨੂੰ 15 ਕਿਸ਼ਤੀਆਂ ਭੇਜੀਆਂ ਗਈਆਂ ਹਨ।
ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਪੰਜਾਬ ਰਾਜ ਦੇ 14 ਜ਼ਿਲ੍ਹਿਆਂ ਦੇ 1058 ਪਿੰਡ ਪ੍ਰਭਾਵਿਤ ਹੋਏ ਹਨ ਜਨਿ੍ਹਾਂ ਵਿਚ ਸਭ ਤੋਂ ਵੱਧ ਪਿੰਡ ਰੂਪਨਗਰ ਜ਼ਿਲ੍ਹੇ ਦੇ ਹਨ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ 364, ਸਾਹਬਿਜ਼ਾਦਾ ਅਜੀਤ ਸਿੰਘ ਨਗਰ ਦੇ 268, ਪਟਿਆਲਾ ਦੇ 250, ਜਲੰਧਰ ਦੇ 71, ਮੋਗਾ ਦੇ 30, ਹੁਸ਼ਿਆਰਪੁਰ ਦੇ 25, ਲੁਧਿਆਣਾ ਦੇ 16, ਫਿਰੋਜ਼ਪੁਰ ਦੇ ਸੰਗਰੂਰ ਦੇ 3 ਅਤੇ ਤਰਨ ਤਾਰਨ ਦੇ 6 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲੰਘੇ 24 ਘੰਟਿਆਂ ਦੌਰਾਨ ਹੜ੍ਹਾਂ ਕਾਰਨ ਸੂਬੇ ਦੇ ਫਰੀਦਕੋਟ ਜ਼ਿਲ੍ਹੇ ਵਿੱਚ 3 ਵਿਅਕਤੀਆਂ ਦੀ ਮੌਤ ਹੋਈ ਹੈ। ਬੁਲਾਰੇ ਮੁਤਾਬਕ ਸੂਬੇ ਵਿੱਚ ਹੁਣ ਤੱਕ 49 ਘਰਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ ਜਦਕਿ ਜਦਕਿ 180 ਘਰਾਂ ਦੇ ਕੁਝ ਹਿੱਸਿਆਂ ਦਾ ਨੁਕਸਾਨ ਹੋਇਆ ਹੈ। ਗਊਸ਼ਾਲਾ ਬ੍ਰਾਹਮਣ ਮਾਜਰਾ, ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਬਿ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਪਰੇਸ਼ਨ ਚਲਾ ਕੇ 800 ਗਊਆਂ ਨੂੰ ਬਚਾਇਆ ਗਿਆ ਹੈ। ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਨਗਰ ਵਿਚ 2 ਗਾਵਾਂ ਅਤੇ 6300 ਮੁਰਗੀਆਂ, ਸਾਹਬਿਜ਼ਾਦਾ ਅਜੀਤ ਸਿੰਘ ਨਗਰ ਵਿਚ 9 ਪਸ਼ੂਆਂ ਦੀ, ਤਰਨ ਤਾਰਨ ਵਿਚ 7 ਮੱਝਾਂ ਦੀ ਮੌਤ ਹੋਣ ਸੂਚਨਾ ਹੈ। ਪੰਜਾਬ ਦੇ ਰਾਹਤ ਤੇ ਮੁੜ ਵਸੇਬਾ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਟਿਆਲਾ, ਰੂਪਨਗਰ, ਮੋਗਾ, ਲੁਧਿਆਣਾ, ਮੁਹਾਲੀ, ਐੱਸਬੀਐੱਸ ਨਗਰ, ਸੰਗਰੂਰ, ਫਿਰੋਜ਼ਪੁਰ, ਹੁਸ਼ਿਆਰਪੁਰ, ਤਰਨ ਤਾਰਨ ਤੇ ਜਲੰਧਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਈਂ 127 ਰਾਹਤ ਕੈਂਪ ਲਗਾਉਣ ਤੋਂ ਇਲਾਵਾ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ। ਬੁਲਾਰੇ ਮੁਤਾਬਕ ਵਿਭਾਗ ਵੱਲੋਂ ਰੂਪਨਗਰ, ਪਟਿਆਲਾ, ਫਤਹਿਗੜ੍ਹ ਸਾਹਬਿ, ਮੁਹਾਲੀ ’ਚ ਖਾਣੇ ਦੇ ਪੈਕੇਟ ਅਤੇ ਜਲੰਧਰ ’ਚ 100 ਰਾਹਤ ਕਿੱਟਾਂ ਵੰਡੀਆਂ ਗਈਆਂ ਹਨ। ਇਸ ਦੇ ਨਾਲ ਹੀ ਪਟਿਆਲਾ, ਰੂਪਨਗਰ, ਮੋਗਾ, ਲੁਧਿਆਣਾ, ਮੁਹਾਲੀ, ਐੱਸ.ਬੀ.ਐੱਸ. ਨਗਰ, ਫਤਿਹਗੜ੍ਹ ਸਾਹਬਿ, ਤਰਨ ਤਾਰਨ ਅਤੇ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੁੱਲ 13574 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ।

Advertisement

Advertisement
Tags :
Author Image

sukhwinder singh

View all posts

Advertisement
Advertisement
×