For the best experience, open
https://m.punjabitribuneonline.com
on your mobile browser.
Advertisement

ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਸਬੰਧੀ ਅੱਜ ਸੌਂਪੀ ਜਾ ਸਕਦੀ ਹੈ ਰਿਪੋਰਟ

07:54 AM Jul 04, 2023 IST
ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਸਬੰਧੀ ਅੱਜ ਸੌਂਪੀ ਜਾ ਸਕਦੀ ਹੈ ਰਿਪੋਰਟ
Amritsar, Sep 02 (ANI): Shiromani Gurdwara Parbandhak Committee (SGPC) President Harjinder Singh Dhami speaks during a press conference, in Amritsar on Friday. (ANI Photo)
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਜੁਲਾਈ
ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਵਿੱਚ ਹੋਏ ਘਪਲੇ ਦੀ ਰਿਪੋਰਟ ਨੂੰ ਲੈ ਕੇ ਸ਼੍ੋਮਣੀ ਕਮੇਟੀ ਕੈਂਪਸ ਵਿੱਚ ਅੱਜ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਰਿਹਾ। ਮਾਮਲੇ ਦੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇ ਜਾਣ ਦੀ ਸੰਭਾਵਨਾ ਸੀ ਪਰ ਹੁਣ ਇਹ ਰਿਪੋਰਟ ਚਾਰ ਜੁਲਾੲੀ ਨੂੰ ਸੌਂਪੇ ਜਾਣ ਦੀ ਉਮੀਦ ਹੈ। ਸ਼੍ੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਿਪੋਰਟ ਲਗਪਗ ਤਿਆਰ ਹੈ, ਪਰ ਇਸ ਵਿੱਚ ਕੁਝ ਤਰੁੱਟੀਆਂ ਹਨ ਜਿਨ੍ਹਾਂ ਨੂੰ ਦੂਰ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮਿਲੇ ਵੇਰਵਿਆਂ ਮੁਤਾਬਕ ਰਿਪੋਰਟ ਨੂੰ ਲੈ ਕੇ ਸਬੰਧਤ ਵਿਭਾਗਾਂ ਦੇ ਕਰਮਚਾਰੀ ਚਿੰਤਾ ਵਿੱਚ ਦੱਸੇ ਗਏ ਹਨ। ਇਸ ਮਾਮਲੇ ਵਿਚ ਸ਼੍ੋਮਣੀ ਕਮੇਟੀ ਵੱਲੋਂ ਹੁਣ ਤੱਕ ਦੋ ਸਟੋਰ ਕੀਪਰ ਮੁਅੱਤਲ ਕੀਤੇ ਗਏ ਹਨ। ਜਾਂਚ ਰਿਪੋਰਟ ਦੇ ਆਉਣ ਤੋਂ ਬਾਅਦ ਕਈ ਇੰਸਪੈਕਟਰਾਂ ਤੇ ਹੋਰ ਕਰਮਚਾਰੀਆਂ ਦੇ ਇਸ ਘੇਰੇ ਵਿੱਚ ਆਉਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਤਕ ਤੌਰ ’ਤੇ ਐਲਾਨ ਕਰ ਚੁੱਕੇ ਹਨ ਕਿ ਇਸ ਮਾਮਲੇ ਦੀ ਜਾਂਚ ਪਾਰਦਰਸ਼ਤਾ ਨਾਲ ਹੋਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਪ੍ਰਧਾਨ ’ਤੇ ਸਵਾਲੀਆ ਚਿੰਨ੍ਹ ਲਾਇਆ ਗਿਆ ਸੀ। ਲੰਗਰ ਦੇ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਵਿੱਚ ਹੋਏ ਘਪਲੇ ਦਾ ਇਹ ਮਾਮਲਾ ਕਰੋਨਾ ਕਾਲ ਵੇਲੇ ਸਾਲ 2019 ਅਤੇ 2021 ਨਾਲ ਸਬੰਧਤ ਹੈ। ਸਬੰਧਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੰਗਰ ਦੇ ਸੁੱਕੇ ਪ੍ਰਸ਼ਾਦੇ ਵੇਚੇ ਗਏ ਹਨ ਪਰ ਇਸ ਦੀ ਰਕਮ ਵਸੂਲੀ ਅਤੇ ਦਫ਼ਤਰ ਵਿੱਚ ਰਕਮ ਜਮ੍ਹਾਂ ਕਰਵਾਉਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸ਼੍ਰੋਮਣੀ ਕਮੇਟੀ ਦੇ ਸੂਤਰਾਂ ਮੁਤਾਬਕ ਸੁੱਕੇ ਪ੍ਰਸਾਦਿਆਂ ਦੀ ਵਿਕਰੀ ਦੀ ਰਕਮ ਵਿੱਚ ਹੋਈ ਹੇਰਾਫੇਰੀ ਦਾ ਘਪਲਾ ਲਗਪਗ 70 ਲੱਖ ਰੁਪਏ ਵੱਧ ਦਾ ਹੈੇ।

Advertisement

Advertisement
Tags :
Author Image

joginder kumar

View all posts

Advertisement
Advertisement
×