ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਹਰਿਆਣਾ ਦੇ ਸਿੱਖਾਂ ਵੱਲੋਂ ਚੁਣੇ ਨੁਮਾਇੰਦੇ ਐੱਚਐੱਸਜੀਪੀਸੀ ਨੂੰ ਵਧੀਆ ਢੰਗ ਨਾਲ ਚਲਾ ਸਕਦੇ ਨੇ ’

06:27 AM Oct 03, 2023 IST
ਕਾਲਾਂਵਾਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ।

ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 2 ਅਕਤੂਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਾਲਾਂਵਾਲੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੱਠੀ ਰਫ਼ਤਾਰ ਨਾਲ ਬਣ ਰਹੀਆਂ ਵੋਟਾਂ ਵਿੱਚ ਤੇਜ਼ੀ ਲਿਆਉਣ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਸੰਗਤ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਕਮੇਟੀ ਨੂੰ ਹਰਿਆਣਾ ਦੇ ਸਿੱਖਾਂ ਵੱਲੋਂ ਚੁਣੇ ਗਏ ਨੁਮਾਇੰਦੇ ਵਧੀਆ ਢੰਗ ਨਾਲ ਚਲਾ ਸਕਦੇ ਹਨ। ਜਥੇਦਾਰ ਦਾਦੂਵਾਲ ਵੱਲੋਂ ਵੋਟਾਂ ਬਣਵਾਉਣ ਵਿੱਚ ਤੇਜ਼ੀ ਲਿਆਉਣ ਲਈ ਅੱਜ ਪਿੰਡ ਕਾਲਾਂਵਾਲੀ, ਚਕੇਰੀਆਂ, ਜਲਾਲਆਣਾ, ਦੇਸੂ ਅਤੇ ਤਾਰੂਆਣਾ ਦਾ ਸਾਥੀਆਂ ਸਣੇ ਦੌਰਾ ਕੀਤਾ ਗਿਆ। ਮੰਡੀ ਕਾਲਾਂਵਾਲੀ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਿਰਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਵੋਟਾਂ ਬਣਵਾਉਣ ਲਈ ਪ੍ਰੇਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲੋਂ ਹਰਿਆਣਾ ਵੱਖ ਹੋਣ ਤੋਂ ਬਾਅਦ ਬਹੁਤ ਸਾਰੇ ਮੁੱਦਿਆਂ ’ਤੇ ਹਰਿਆਣਾ ਦੇ ਸਿੱਖਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਿੱਖ ਸੰਗਤ ਨੇ ਲੰਬੀ ਜੱਦੋਜਹਿਦ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਂਦ ਵਿੱਚ ਲਿਆਂਦਾ ਹੈ। ਇਸ ਕਮੇਟੀ ਨੂੰ ਹਰਿਆਣਾ ਦੇ ਸਿੱਖਾਂ ਵੱਲੋਂ ਚੁਣੇ ਗਏ ਨੁਮਾਇੰਦੇ ਵਧੀਆ ਢੰਗ ਨਾਲ ਚਲਾ ਸਕਦੇ ਹਨ। ਜਥੇਦਾਰ ਦਾਦੂਵਾਲ ਨੇ ਵੋਟਾਂ ਬਣਾਉਣ ਦੀ ਤਰੀਕ 16 ਅਕਤੂਬਰ ਤੱਕ ਵਧਾਉਣ ’ਤੇ ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨ ਅਤੇ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਸਿੱਖ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮੂਹ ਵੇਰਵੇ ਪੰਜਾਬੀ ਭਾਸ਼ਾ ਵਿੱਚ ਅਧਿਕਾਰੀਆਂ ਅੱਗੇ ਪੇਸ਼ ਕਰਨ। ਸੰਗਤ ਵੱਲੋਂ ਜਥੇਦਾਰ ਦਾਦੂਵਾਲ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ।

Advertisement

Advertisement
Advertisement