ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੇ ਬੁੱਢੇ ਨਾਲੇ ਨੇੜੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ

07:33 AM Aug 26, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਅਗਸਤ
ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ, ਸਤਲੁਜ ਅਤੇ ਬੁੱਢਾ ਦਰਿਆ ਦੇ ਨੁਮਾਇੰਦਿਆਂ ਵੱਲੋਂ ਬੁੱਢਾ ਦਰਿਆ ਅਤੇ ਸਤਲੁਜ ਵਿੱਚ ਦਿਨੋਂ-ਦਿਨ ਵਧ ਰਹੇ ਪ੍ਰਦੂਸ਼ਣ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਕਮੇਟੀ ਦੇ ਨੁਮਾਇੰਦਿਆਂ ਨੇ ਅੱਜ ਬੁੱਢੇ ਨਾਲੇ ਨੇੜੇ ਵੱਖ-ਵੱਖ ਥਾਵਾਂ ਦਾ ਦੌਰਾ ਕਰ ਕੇ ਪ੍ਰਦੂਸ਼ਣ ਫੈਲਣ ਦੇ ਕਾਰਨਾਂ ਦੀ ਪਛਾਣ ਕੀਤੀ ਗਈ। ਇਸ ਕਾਰਵਾਈ ਦੀ ਅਗਵਾਈ ਕਰਦਿਆਂ ਮਹਿੰਦਰ ਸਿੰਘ ਸੇਖੋਂ ਨੇ ਬੁੱਢਾ ਦਰਿਆ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਅਤੇ ਇਸ ਦੀ ਇਤਿਹਾਸਕ ਅਤੇ ਕੁਦਰਤੀ ਸਥਿਤੀ ਨੂੰ ਬਹਾਲ ਕਰਨ ਲਈ ਪੀਏਸੀ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਜ਼ੁਰਮਾਨਾ ਲਗਾਉਣ ਨਾਲ ਖਰਾਬ ਹਾਲਾਤ ਨਹੀਂ ਬਦਲਣਗੇ। ਇਸ ਦੇ ਬਾਵਜੂਦ ਲਗਾਤਾਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ਨੂੰ ਬੰਦ ਕਰਨ ਅਤੇ ਸ਼ਿਫਟ ਕਰਨ ਲਈ ਮਜਬੂਰ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਦਾਨ ਸਿੰਘ ਓਸਾਹਣ, ਡਾ. ਵੀ ਪੀ ਮਿਸ਼ਰਾ, ਕਰਨਲ ਜੇ ਐੱਸ ਗਿੱਲ, ਐਡਵੋਕੇਟ ਯੋਗੇਸ਼ ਖੰਨਾ, ਐਡਵੋਕੇਟ ਰਵਿੰਦਰ ਸਿੰਘ ਅਰੋੜਾ, ਮਨਜਿੰਦਰ ਸਿੰਘ ਗਰੇਵਾਲ ਤੇ ਕਰਨਲ ਸੀ ਐੱਮ ਲਖਨਪਾਲ ਵੱਲੋਂ ਬੁੱਢੇ ਨਾਲੇ ਦੇ ਨਾਲ-ਨਾਲ ਪ੍ਰਦੂਸ਼ਣ ਫੈਲਾਉਣ ਵਾਲੀਆਂ ਕਈ ਇਕਾਈਆਂ ਦੀ ਪਛਾਣ ਵੀ ਕੀਤੀ। ਸਾਰਿਆਂ ਦਾ ਕਹਿਣਾ ਸੀ ਕਿ ਇਸ ਸਮੇਂ ਬੁੱਢੇ ਦਰਿਆ ਵਿੱਚ ਵਹਿ ਰਿਹਾ ਪਾਣੀ ਖੇਤੀਬਾੜੀ ਵਰਤੋਂ ਲਈ ਠੀਕ ਨਹੀਂ ਹੈ। ਉਨ੍ਹਾਂ ਬੁੱਢੇ ਦਰਿਆ ਦੀ ਪੁਨਰਸੁਰਜੀਤੀ ਪ੍ਰਾਜੈਕਟ ਨੂੰ ਸਫ਼ਲ ਬਣਾਉਣ ਲਈ ਇਸ ਪਾਸੇ ਗੰਭੀਰ ਹੋਣ ਦੀ ਅਪੀਲ ਕੀਤੀ।

Advertisement

Advertisement
Advertisement